Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

September 25, 2024 03:59 PM
SehajTimes

ਪਿੰਡ ਲੰਗ ਵਿਖੇ ਗਿੱਲੇ ਕੂੜੇ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਖਾਦ ਬਣਾਉਣ ਵਾਲੀ ਫੁਲੀ ਆਟੋਮੈਟਿਕ ਬਾਇਓ ਕੰਪੋਸਟਰ ਪਲਾਂਟ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਬਲਬੀਰ ਸਿੰਘ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ ਕਰੀਬ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਦੋਵੇਂ ਪਿੰਡਾਂ 'ਚ ਨਵੇਂ ਬਣੇ ਪੰਚਾਇਤ ਘਰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਪਿੰਡ ਲੰਗ ਵਿਖੇ ਸੂਬੇ ਅੰਦਰ ਗਿੱਲੇ ਕੂੜੇ ਨੂੰ ਖਾਦ 'ਚ ਬਦਲਣ ਵਾਲੀ ਪਹਿਲੀ ਅਤਿ ਆਧੁਨਿਕ ਮਸ਼ੀਨ ਵਾਲੇ ਬਾਇਓ ਕੰਪੋਸਟਰ ਪਲਾਂਟ ਦਾ ਉਦਘਾਟਨ ਵੀ ਕੀਤਾ। ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਮਾਜਰੀ ਅਕਾਲੀਆਂ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਗਿਆ ਹੈ ਜਦਕਿ ਪਿੰਡ ਲੰਗ ਵਿਖੇ 52 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੰਚਾਇਤ ਘਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਬਿਨਾਂ ਸਵੱਛ ਭਾਰਤ ਮੁਹਿੰਮ ਤਹਿਤ ਸਵੱਛਤਾ ਹੀ ਸੇਵਾ ਅਧੀਨ ਗਿੱਲੇ ਤੇ ਸੁੱਕੇ ਕੂੜੇ ਵੱਖ ਵੱਖ ਕਰਨ ਲਈ ਨਿਵੇਕਲੀ ਪਹਿਲ ਤਹਿਤ 6 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਬਾਇਓ ਕੰਪੋਸਟਰ ਪਲਾਂਟ ਲਗਾਇਆ ਗਿਆ ਹੈ ਜੋ ਸੂਬੇ ਦਾ ਪਹਿਲਾਂ ਪਲਾਂਟ ਹੈ ਜੋ ਗਿੱਲੇ ਕੂੜੇ ਦੀ 24 ਘੰਟੇ ਦੇ ਅੰਦਰ-ਅੰਦਰ ਹੀ ਖਾਦ ਬਣਾ ਦਿੰਦਾ ਹੈ। ਇਸ ਤੋਂ ਇਲਾਵਾ 7 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਵੀ ਪਾਇਆ ਗਿਆ ਹੈ।


ਉਨ੍ਹਾਂ ਦੱਸਿਆ ਕਿ ਪਿੰਡ ਲੰਗ ਦੇ ਛੱਪੜ ਦੇ ਨਵੀਨੀਕਰਨ ਸਮੇਤ ਇਸ ਦੇ ਪਾਣੀ ਦੀ ਵਰਤੋਂ ਖੇਤੀ ਵਿੱਚ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਦੇ ਸਾਰੇ 60 ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਛੱਪੜਾਂ ਦੇ ਪਾਣੀ ਦੀ ਵਰਤੋਂ ਖੇਤੀ ਲਈ ਕੀਤੀ ਜਾਵੇਗੀ, ਇਸ ਨਾਲ ਜਿਥੇ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਘੱਟ ਹੋਵੇਗੀ, ਉਥੇ ਹੀ ਛੱਪੜਾਂ ਦਾ ਪਾਣੀ ਵੀ ਸਾਫ਼ ਰਹੇਗਾ। ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਪੰਚਾਇਤ ਸਰਬਸੰਮਤੀ ਨਾਲ ਚੁਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਚੁਨਣ ਵਾਲੇ ਪਿੰਡਾਂ ਨੂੰ 5 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਸਰਬਸੰਮਤੀ ਨਾਲ ਪੰਚਾਇਤ ਚੁਨਣਗੇ, ਉਨ੍ਹਾਂ ਨੂੰ ਉਹ 5 ਲੱਖ ਰੁਪਏ ਆਪਣੇ ਅਖਤਿਆਰੀ ਫ਼ੰਡ ਵਿੱਚੋਂ ਦੇਣਗੇ ਅਤੇ ਇਹ 10 ਲੱਖ ਰੁਪਇਆ ਪਿੰਡ ਦੇ ਵਿਕਾਸ ਦੇ ਕੰਮ ਆਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਡਾ. ਇਸਮਿਤ ਵਿਜੈ ਸਿੰਘ, ਕਰਨਲ ਜੇ.ਵੀ ਸਿੰਘ, ਜਸਬੀਰ ਸਿੰਘ ਗਾਂਧੀ, ਜਗਦੀਪ ਸਿੰਘ ਧੰਗੇੜਾ, ਹਰਜੀਤ ਸਿੰਘ ਕੈਦੁਪੁਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ