Sunday, November 02, 2025

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ

September 25, 2024 04:06 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਜਾਈਲ ਹਰਬਲ ਦਾ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਾਈਲ ਹਰਬਲ ਦੇ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀ ਲਈ ਚੋਣ ਕੀਤੀ ਜਾਣੀ ਹੈ। ਜੋ ਪ੍ਰਾਰਥੀ ਘੱਟੋ-ਘੱਟ ਦਸਵੀਂ, ਬਾਰ੍ਹਵੀਂ ਪਾਸ ਹੈ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਕੇਵਲ ਲੜਕੀਆਂ ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ।  
ਨੌਕਰੀ ਦੇ ਚਾਹਵਾਨ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 26 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ