Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

MLA ਐਡਵੋਕੇਟ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਧੀਰਪੁਰ ਵਿਖੇ ਵਿਰਾਸਤੀ ਜੰਗਲ ਲਾਉਣ ਦੀ ਕੀਤੀ ਸ਼ੁਰੂਆਤ

September 25, 2024 04:14 PM
SehajTimes

ਬੂਟੇ ਲਾਉਣ ਦਾ ਦਿੱਤਾ ਸੁਨੇਹਾ

ਵਿਰਾਸਤੀ ਜੰਗਲ ਵਿੱਚ ਲਾਏ ਜਾਣਗੇ 8500 ਬੂਟੇ

ਫ਼ਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਐੱਚ.ਡੀ. ਐੱਫ.ਸੀ.  ਬੈਂਕ ਦੇ ਸਹਿਯੋਗ ਨਾਲ ਪਿੰਡ ਧੀਰਪੁਰ ਵਿਖੇ "ਫ਼ਤਿਹ ਬੁਲਾਓ, ਰੁੱਖ ਲਗਾਓ" ਦੇ ਸਲੋਗਨ ਹੇਠ 8500 ਬੂਟਿਆਂ ਵਾਲਾ ਵਿਰਾਸਤੀ ਜੰਗਲ ਬੂਟੇ ਲਗਾ ਕੇ ਸ਼ੁਰੂਆਤ ਕੀਤੀ। ਇਸ ਮੌਕੇ ਰੱਖੇ ਸਾਦੇ ਸਮਾਗਮ ਦੌਰਾਨ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜਿਹੜੇ ਵਿਰਾਸਤੀ ਬੂਟੇ ਭਾਵ ਸਥਾਨਕ ਬੂਟੇ ਹਨ, ਉਹ ਹੀ ਇਸ ਜੰਗਲ ਵਿੱਚ ਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਕਿੱਕਰ ਲਾਉਣ ਦੀ ਵੀ ਬਹੁਤ ਲੋੜ ਹੈ,  ਅੱਜ ਦੇ ਦੌਰ ਵਿੱਚ ਅਸੀਂ ਦਾਤਣ ਛੱਡ ਦਿੱਤੀ ਹੈ। ਕਿੱਕਰ ਜਿੱਥੇ ਸਥਾਨਕ ਰੁੱਖ ਹੈ, ਉੱਥੇ ਉਸਦੀ ਦਾਤਣ ਵੀ ਬਹੁਤ ਗੁਣਕਾਰੀ ਹੈ। ਸਾਨੂੰ ਵੱਧ ਤੋਂ ਵੱਧ ਸਥਾਨਕ ਬੂਟੇ ਹੀ ਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੌਮਾਂ ਓਹੀ ਜਿਊਂਦੀਆਂ ਰਹਿੰਦੀਆਂ ਹਨ, ਜਿਹੜੀਆਂ ਆਪਣੀ ਵਿਰਾਸਤ ਨਾਲ ਜੁੜ ਕੇ ਚਲਦੀਆਂ ਹਨ। ਸਾਡੇ ਗੁਰੂ ਸਾਹਿਬਾਨ ਨੇ ਵੀ ਸਾਨੂੰ ਕੁਦਰਤ ਨਾਲ ਜੋੜਿਆ ਹੈ ਤੇ ਕੁਦਰਤ ਦੀ ਅਹਿਮੀਅਤ ਸਮਝਾਈ ਹੈ। ਅੱਜ ਵਾਤਾਵਰਨ ਬਚਾਉਣ ਦੀ ਬਹੁਤ ਲੋੜ ਹੈ। ਉਹਨਾਂ ਨੇ ਪ੍ਰੋਜੈਕਟ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਇਸ ਥਾਂ ਉੱਤੇ ਇੱਕ ਕੱਚਾ ਘਰ ਬਣਾਇਆ ਜਾਵੇ,  ਜਿੱਥੇ ਆ ਕੇ ਲੋਕ ਆਪਣੀ ਵਿਰਾਸਤ ਨਾਲ ਜੁੜ ਸਕਣ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ  ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸਾਫ਼ ਰਹਿ ਸਕੇ ਤੇ ਬਿਮਾਰੀਆਂ ਤੋਂ ਵੀ ਬਚਾਅ ਹੋ ਸਕੇ। ਉਹਨਾਂ ਕਿਹਾ ਕਿ ਹਰ ਮਨੁੱਖ ਘੱਟੋ ਘਟ 05 ਬੂਟੇ ਤਾਂ ਲਾਜ਼ਮੀ ਹੀ ਲਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਵਾਤਾਵਰਨ ਮਿਲ ਸਕੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਤਕ ਜਿਸ ਰਫ਼ਤਾਰ ਨਾਲ ਦਰੱਖਤ ਵੱਢੇ ਗਏ ਹਨ, ਉਸ ਹਿਸਾਬ ਨਾਲ ਆਉਣ ਵਾਲੀਆਂ ਨਸਲਾਂ ਨੂੰ ਸਾਹ ਲੈਣ ਯੋਗ ਆਕਸੀਜ਼ਨ ਵੀ ਨਹੀਂ ਮਿਲਣੀ।ਇਸ ਲਈ ਦਰੱਖਤ ਵੱਢਣ ਦੀ ਮਾੜੀ ਪਿਰਤ ਛੱਡ ਕੇ ਬੂਟੇ ਲਾਉਣ ਦੀ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਨੇ ਕਿਹਾ ਕਿ ਬੂਟੇ ਲਾਉਣ ਵੇਲੇ ਤਰਜੀਹ ਸਥਾਨਕ ਬੂਟੇ ਲਾਉਣ ਨੂੰ ਹੀ ਦਿੱਤੀ ਜਾਵੇ। ਇਸ ਦੌਰਾਨ ਹਲਕਾ ਵਿਧਾਇਕ, ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਅਤੇ ਬੀ.ਡੀ. ਪੀ.ਓ. ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਖੇੜਾ ਸ.ਚੰਦ ਸਿੰਘ, ਐੱਚ ਡੀ ਐੱਫ ਸੀ ਬੈਂਕ ਦੇ ਸੀਨੀਅਰ ਅਧਿਕਾਰੀ ਸ. ਰਾਜਪਾਲ ਸਿੰਘ, ਸੀਨੀਅਰ ਆਗੂ ਅਮਰਿੰਦਰ ਸਿੰਘ ਮੰਡੋਫਲ ਸਮੇਤ ਪਤਵੰਤੇ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ