Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

September 25, 2024 08:31 PM
SehajTimes

ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ।

ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂੰ ਕਰਵਾਇਆ। ਡਾ. ਰਵਜੋਤ ਸਿੰਘ ਨੇ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਦੀ ਸਟੇਟਸ ਰਿਪੋਰਟ ਬਣਾਈ ਜਾਵੇ ਤਾਂ ਜੋ ਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕਰਕੇ ਇੰਨ੍ਹਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇ।

ਸੂਬੇ ਦੀ ਤਰੱਕੀ ਲਈ ਸਮੁੱਚੇ ਵਿਭਾਗ ਨੂੰ ਇੱਕ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਆਪਣੀ ਪਾਰਟੀ ਦੀਆਂ ਨੀਤੀਆਂ ਤੇ ਚੱਲਦਿਆਂ ਸਥਾਨਕ ਸਰਕਾਰਾਂ ਵਰਗੇ ਅਤਿ-ਮਹੱਤਵਪੂਰਨ ਵਿਭਾਗ ਵਿੱਚ ਸਾਫ-ਸੁਥਰਾ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਨਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਟੀਚੇ ਨੂੰ ਹਕੀਕੀ ਜਾਮਾ ਪਹਿਨਾਉਣ ਲਈ ਉਹ ਪੂਰੀ ਇੱਛਾ ਸ਼ਕਤੀ ਨਾਲ ਕੰਮ ਕਰਨ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ