Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਥ ਰਤਨ ਜਥੇਦਾਰ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

September 26, 2024 01:01 PM
Daljinder Singh Pappi

ਸਿੱਖ ਕੌਮ ’ਤੇ ਹੋ ਰਹੇ ਹਮਲਿਆਂ ਨੂੰ ਇਕਜੁੱਟਤਾ ਨਾਲ ਲਾਮਬੰਦ ਹੋ ਕੇ ਰੋਕਣਾ ਸਮੇਂ ਦੀ ਵੱਡੀ ਲੋੜ- ਬਲਵਿੰਦਰ ਸਿੰਘ ਭੂੰਦੜ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਬੁਲਾਰਿਆਂ ਨੇ ਜਥੇਦਾਰ ਟੌਹੜਾ ਦੀਸਿੱਖ ਸਿਧਾਂਤਾਂ ਪ੍ਰਤੀ ਦ੍ਰਿੜ੍ਹਤਾ ਨੂੰ ਯਾਦ ਕਰਦਿਆਂ ਪੰਥਕ ਇਕਜੁੱਟਤਾ ਲਈ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦਾ ਅਹਿਦ ਕੀਤਾ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਅੱਡਰੀ ਹੋਂਦ ਹਸਤੀ ਲਈ ਆਪਣਾ ਵਿਲੱਖਣ ਤੇ ਅਹਿਮ ਯੋਗਦਾਨ ਪਾਉਣਵਾਲੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਤਿੰਨ ਦਹਾਕਿਆਂ ਅੰਦਰ ਪੰਥਕ ਸਿਆਸਤ ਵਿੱਚ ਕਾਰਜਸ਼ੀਲ ਰਹਿੰਦਿਆਂ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ। ਉਨ੍ਹਾਂ ਨੇ ਪੰਥਪ੍ਰਸਤੀ ਨਾਲ ਧਾਰਮਿਕ, ਰਾਜਸੀ ਅਤੇ ਸਮਾਜਕ ਖੇਤਰ ਅੰਦਰ ਅਜਿਹੇ ਕਾਰਜ ਕੀਤੇ ਜੋ ਮਿਸਾਲੀ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਇੱਕ ਸੁਮੇਲ ਕਾਇਮ ਰੱਖਣ ਵਾਲੇ ਸਨ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਦਾ ਜੀਵਨ ਨਿੱਜਵਾਦ ਤੋਂ ਉੱਪਰ ਉਠਕੇ ਕੌਮ ਅਤੇ ਸਮਾਜ ਲਈ ਕਾਰਜ ਕਰਨ ਵਾਸਤੇ ਪ੍ਰੇਰਣਾਸਰੋਤ ਹੈ। ਐਡਵੋਕੇਟ ਧਾਮੀ ਨੇ ਅਕਾਲੀ ਦਲ ਸੁਧਾਰ ਲਹਿਰ ਬਾਰੇਸਵਾਲ ਕੀਤਾ ਕਿ ਪੰਥਕ ਵਿਚਾਰਧਾਰਾ ਤੋਂ ਭਟਕੇ ਲੋਕਾਂ ਨੂੰ ਸਟੇਜ ’ਤੇ ਬਿਠਾ ਕੇ ਇਹ ਕਿਹੜਾ ਸੁਨੇਹਾ ਦੇਣਾ ਚਾਹੁੰਦੇ ਹਨ, ਜਦਕਿ ਸਿਆਸੀ ਹਿੱਤਾਂ ਲਈ ਉਨ੍ਹਾਂ ਦਾ ਮਕਸਦ ਕੇਵਲ ਸ਼੍ਰੋਮਣੀ ਅਕਾਲੀ ਦਲ ਤੇਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿ ਕੇ ਪੰਥ ਦੀ ਚੜ੍ਹਦੀ ਕਲਾ ਵਾਸਤੇ ਕਾਰਜ ਕੀਤੇ ਜਾਣ।
ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸੇਵਾ ਤੇ ਸਿਮਰਨ ’ਚ ਭਿੱਜੀ ਅਜਿਹੀ ਸਖਸ਼ੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹਰ ਖੇਤਰ ਅੰਦਰ ਵੱਡੀਆਂ ਚੁਣੌਤੀਆਂ ਦਾ ਸਾਦਗੀ, ਨਿਰਭੈਤਾ ਤੇ ਦ੍ਰਿੜਤਾ ਨਾਲ ਮੁਕਾਬਲਾ ਕੀਤਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਜਥੇਦਾਰ ਟੌਹੜਾ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀਕਿ ਉਨ੍ਹਾਂ ਵਰਗੀ ਸੋਚ ਤੇ ਵਿਚਾਰਧਾਰਾ ਨੂੰ ਅਪਣਾਇਆ ਜਾਵੇ। ਸ. ਭੂੰਦੜ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਸਿੱਖੀ ਸਿਧਾਂਤਾਂ ’ਤੇ ਹਮੇਸ਼ਾ ਦ੍ਰਿੜਤਾ ਨਾਲ ਪਹਿਰਾ ਦੇ ਕੇ ਅਜਿਹੀਆਂ ਚਾਲਾਂ ਦਾ ਰਾਹ ਰੋਕਿਆਜੋ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਸਾਜਿਸ਼ਾਂ ਰੱਚਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਲੜਾਈ ਲੜਦਾਰਿਹਾ ਹੈ ਤੇ ਪੰਥ ਤੇ ਪੰਜਾਬ ਦੇ ਮਸਲਿਆਂ ’ਤੇ ਮੋਹਰੀ ਹੋ ਕੇ ਫਰਜ਼ਾਂ ਦੀ ਪਹਿਰੇਦਾਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੁਗਲ ਜਾਂ ਅੰਗਰੇਜ਼ ਹੋਣ ਜਾਂ ਫਿਰ ਪੰਥ ਵਿਰੋਧੀ ਤਾਕਤਾਂ ਨੇ ਹਮੇਸ਼ਾ ਸਿੱਖ ਸਿਧਾਂਤਾਂਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਪੰਥ ਨੇ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਸ. ਭੂੰਦੜ ਨੇ ਕਿਹਾ ਕਿ ਜਿਹੜੇ ਸਿੱਖ ਕੌਮ ’ਤੇ ਹਮਲੇ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਇਕਜੁੱਟਤਾ ਨਾਲ ਲਾਮਬੰਦ ਹੋ ਕੇਰੋਕਣਾ ਸਮੇਂ ਦੀ ਵੱਡੀ ਲੋੜ ਹੈ।
ਇਸੇ ਦੌਰਾਨ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ, ਐਨ.ਕੇ. ਸ਼ਰਮਾ, ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਜਥੇਦਾਰ ਟੌਹੜਾ ਆਪਣੇ ਆਪਵਿਚ ਇਕ ਸੰਸਥਾ ਸਨ, ਜਿਨ੍ਹਾਂ ਦੀ ਬਹੁਪੱਖੀ ਸਖਸ਼ੀਅਤ ਦੇ ਪ੍ਰਭਾਵ ਨੂੰ ਅੱਜ ਵੀ ਸਾਰੇ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜਥੇਦਾਰ ਟੌਹੜਾ ਦੇ ਅਸਲ ਵਾਰਸ ਉਹੀ ਹੋਣਗੇ, ਜਿਹੜੇ ਉਨ੍ਹਾਂ ਦੀ ਸੋਚ ਤੇ ਪੰਥਕਹਿੱਤਾਂ ਨੂੰ ਸਮਰਪਿਤ ਰਹਿਣਗੇ। ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਇਸ ਦੌਰਾਨ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਹਰਦੀਪ ਸਿੰਘ ਨੇਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਗਿਆਨੀ ਗੁਰਮਿੰਦਰ ਸਿੰਘ ਨੇਕਥਾ ਵਿਚਾਰ ਨਾਲ ਸਾਂਝ ਪਾਈ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ ਪੰਜ ਪਿਆਰਿਆਂ ਪਾਸੋਂ 55 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀਵੱਲੋਂ ਪੁਸਤਕ ਪ੍ਰਦਰਸ਼ਨੀ ਦੇ ਨਾਲ ਨਾਲ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੀਵਨ ਅਧਾਰਤ ਚਿੱਤਰ ਪ੍ਰਦਸ਼ਨੀ ਨੂੰ ਫੋਟੋ ਗੈਲਰੀ ਵਿਚ ਰੂਪਮਾਨ ਕੀਤਾ ਗਿਆ।
ਗੁੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਅਤ੍ਰਿੰਗਕਮੇਟੀ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਿੰਡ, ਸ. ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਭੁਪਿੰਦਰਸਿੰਘ ਭਲਵਾਨ, ਬਾਬਾ ਟੇਕ ਸਿੰਘ ਧਨੌਲਾ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਖਾਲਸਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਤੇਜਾ ਸਿੰਘ ਕਮਾਲਪੁਰ, ਸ. ਮੰਗਵਿੰਦਰ ਸਿੰਘ ਖਾਪਰਖੇੜੀ, ਸ. ਗੁਰਲਾਲ ਸਿੰਘ, ਸ. ਕੁਲਦੀਪ ਸਿੰਘ ਨੱਸਪੂਰ, ਸ. ਬਲਤੇਜ ਸਿੰਘ ਖੋਖ ਆਦਿ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੀ ਐਨਕੇ ਸ਼ਰਮਾ, ਸ. ਜਗਦੀਪ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਸਰਬਜੀਤ ਸਿੰਘ ਝਿੰਜਰ, ਸ. ਮੱਖਣ ਸਿੰਘ ਲਾਲਕਾ, ਸ. ਅਮਰਿੰਦਰ ਸਿੰਘ ਬਜਾਜ,ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਮਰਜੀਤ ਸਿੰਘ ਪੰਜਰਥ, ਸ. ਇੰਦਰ ਮੋਹਨ ਸਿੰਘ ਬਜਾਜ, ਬਾਬੂ ਕਬੀਰ ਦਾਸ, ਸ. ਬਰਜਿੰਦਰ ਸਿੰਘ ਬਰਾੜ, ਸ. ਜਗਮੀਤ ਸਿੰਘਹਰਿਆਊ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ੍ਰੀ ਅਮਿਤ ਰਾਠੀ, ਸ. ਕਰਨਵੀਰ ਸਿੰਘ ਸਾਹਨੀ, ਸ. ਰਣਜੀਤ ਸਿੰਘ ਰਾਣਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਾਬਾਇੰਦਰ ਸਿੰਘ ਕਾਰ ਸੇਵਾ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਵਾਲੇ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਮੈਨੇਜਰ ਰਜਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਨਿਸ਼ਾਨ ਸਿੰਘ ਜੱਫਰਵਾਲ, ਡਾਇਰਕੈਟਰ ਸ. ਚਮਕੌਰ ਸਿੰਘ, ਵਾਈਸ ਚਾਂਸਲਰ ਸ. ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਸ. ਧਰਮਿੰਦਰ ਸਿੰਘ ਉਭਾ, ਸ. ਤਲਵਿੰਦਰ ਸਿੰਘ ਬੁੱਟਰ, ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ. ਇੰਦਰਪਾਲ ਸਿੰਘ, ਬੀਬੀ ਬਿਪਨਪ੍ਰਤੀ ਕੌਰ, ਸ. ਲਖਵੀਰ ਸਿੰਘ ਲੌਟ, ਸ. ਜਗਰੂਪ ਸਿੰਘ ਚੀਮਾ, ਸ. ਸੁਰਜੀਤ ਸਿੰਘ ਬਘੌਰਾ ਆਦਿ ਸ਼ਾਮਲ ਸਨ।

 

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ