Friday, September 19, 2025

Malwa

ਖੇਡਾਂ ਵਤਨ ਪੰਜਾਬ ਦੀਆ ਵਿਚ ਫੀਲਖਾਨਾ ਸਕੂਲ ਦੇ ਅਧਿਆਪਕ ਨੇ ਜਿਤਿਆ ਸੋਨ ਤਗਮਾ

September 26, 2024 01:07 PM
Daljinder Singh Pappi

ਪਟਿਆਲਾ : ਪੋਲੋ ਗਰਾਊਂਡ ਵਿਖੇ ਪੰਜਾਬ ਸਰਕਾਰ ਵੱਲੋਂ ਚਲ ਰਹੀਆਂ ਜ਼ਿਲਾ ਪੱਧਰ ਦੀਆਂ ਖੇਡਾਂ, ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਜਿੱਥੇ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੇ ਵਿਦਿਆਰਥੀ ਆਪਣਾ ਜ਼ਿਲ੍ਹੇ ਵਿੱਚ ਲੋਹਾ ਮਨਵਾ ਚੁੱਕੇ ਨੇ ਉੱਥੇ ਹੀ ਸਕੂਲ ਦੇ ਸਰੀਰਿਕ ਸਿੱਖਿਆ ਦੇ ਅਧਿਆਪਕ ਮਨਦੀਪ ਕੁਮਾਰ ਨੇ ਸ਼ੋਟ ਪੁੱਟ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਵਿਖਾ ਦਿੱਤਾ ਕਿ ਇਸ ਸਕੂਲ ਦੇ ਅਧਿਆਪਕ ਵੀ ਕਿਸੇ ਤੋਂ ਘੱਟ ਨਹੀਂ। ਇਨਾ ਮੁਕਾਬਲਿਆਂ ਵਿੱਚ ਰਵੀ ਕੁਮਾਰ (ਨਾਭਾ) ਤੋਂ ਦੂਜੇ ਸਥਾਨ ਤੇ ਰਹੇ ਤੇ ਜਸਵੰਤ ਕੁਮਾਰ (ਰਾਜਪੁਰਾ) ਤੋਂ ਤੀਜਾ ਸਥਾਨ ਤੇ ਰਹੇ। ਇਸ ਮੌਕੇ ਸਕੂਲ ਦੇ ਪ੍ਰਿਸੀਪਲ ਸ੍ਰੀ ਰਜਨੀਸ਼ ਗੁਪਤਾ ਜੀ ਨੇ ਮਨਦੀਪ ਕੁਮਾਰ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਹੁਣ ਮਨਦੀਪ ਕੁਮਾਰ ਰਾਜ ਪੱਧਰ ਦੀਆਂ ਖੇਡਾਂ ਵਿਚ ਹਿੱਸਾ ਲੈਣਗੇ। ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਦੌਰਾਨ ਸ੍ਰੀ ਪਰਮਜੀਤ ਸਿੰਘ ਸੋਹੀ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਦੀਪਇੰਦਰ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਪ੍ਰਭਜੋਤ ਕੌਰ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀ ਸਤਵਿੰਦਰ ਸਿੰਘ ਅਤੇ ਹੋਰ ਅਧਿਆਪਕ ਮੋਜੂਦ ਸਨ।

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ