Sunday, October 19, 2025

Malwa

ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਮੋਹਾਲੀ ਦਾ ਸਰਬਪੱਖੀ ਵਿਕਾਸ ਹੋਇਆ- ਪ੍ਰੋ ਚੰਦੂਮਾਜਰਾ

February 08, 2021 06:47 PM
Surjeet Singh Talwandi
ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਬਤੌਰ ਮੁੱਖ ਮੰਤਰੀ ਕਾਰਜਕਾਲ ਦੌਰਾਨ ਪੰਜਾਬ ਸਮੇਤ ਮੁਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ । ਮੁਹਾਲੀ ਸ਼ਹਿਰ ਦੇ ਲੋਕ ਚੇਤੇ ਕਰਦੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਮੁਹਾਲੀ ਦੇ ਅਬਜ਼ਰਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  । ਪ੍ਰੋ ਚੰਦੂਮਾਜਰਾ ਅੱਜ ਵਾਰਡ ਨੰਬਰ 50 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਬੇਦੀ ਦੀ ਚੋਣ ਮੁਹਿੰਮ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ  , ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਅੱਜ ਦੇ ਇਸ ਚੋਣ ਜਲਸੇ ਵਿੱਚ ਜਿਸ ਤਰ੍ਹਾਂ ਲੋਕਾਂ ਨੇ ਉਤਸ਼ਾਹ ਨਾਲ ਉਮੜ ਕੇ ਇਕੱਠ ਵਿੱਚ ਪੁੱਜੇ ਹਨ ਉਸ ਤੋਂ ਬਲਜਿੰਦਰ  ਸਿੰਘ ਬੇਦੀ ਦੀ ਜਿੱਤ ਯਕੀਨੀ ਹੈ  ,ਕਿਉਂਕਿ ਬਲਜਿੰਦਰ ਸਿੰਘ ਬੇਦੀ ਪਿਛਲੇ ਲੰਬੇ ਸਮੇਂ ਤੋਂ ਇਸ ਵਾਰਡ ਵਿੱਚ ਕਾਰਜਸ਼ੀਲ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਨੂੰ ਹੀ ਪਹਿਲ ਦਿੰਦੇ ਹਨ  , 
ਪ੍ਰੋ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ  ਸਿਆਸੀ ਸਲਾਹਕਾਰ ਅਤੇ ਜ਼ਿਲ੍ਹਾ ਸਹਾਇਕ ਅਬਜ਼ਰਵਰ - ਚਰਨਜੀਤ ਸਿੰਘ ਬਰਾੜ  ਨੇ ਗੱਲਬਾਤ ਕਰਦਿਆਂ ਕਿਹਾ ਕਿ  ਮੋਹਾਲੀ ਦੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਮੋਹਾਲੀ ਕਾਰਪੋਰੇਸ਼ਨ ਦੀ ਕਮਾਨ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿੱਚ ਹੋਵੇਗੀ ਤਾਂ ਹੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋ ਸਕਦਾ ਹੈ 
ਇਸ ਮੌਕੇ ਤੇ ਆਪਣੇ ਸੰਬੋਧਨ ਵਿਚ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕਿਹਾ ਕਿ   ਮੁਹਾਲੀ ਦੀਆ ਪਾਰਕਾਂ ਵਿਚ ਜਿੰਮ ਲਗਾਉਣਾ ਅਤੇ  ਮੁਹਾਲੀ ਦੇ ਪਾਰਕਾਂ ਵਿਚ ਲਾਇਬਰੇਰੀਆਂ ਬਣਾਉਣਾ  , ਮੁਹਾਲੀ ਵਿੱਚ ਅੰਤਰਰਾਸ਼ਟਰੀ ਏਅਰਪੋਰਟ ਦੀ ਸਥਾਪਨਾ ,ਅੰਤਰਰਾਸ਼ਟਰੀ ਪੱਧਰ  ਦੇ ਖੇਡ ਸਟੇਡੀਅਮ ਬਣਾਉਣੇ ,ਇਹ ਸਭ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ  । ਪ੍ਰੋਫੈਸਰ ਚੰਦੂਮਾਜਰਾ ਅਤੇ ਸ. ਬਰਾੜ ਨੇ ਕਿਹਾ ਜਦਕਿ ਦੂਸਰੇ ਕਾਂਗਰਸ ਜਾਂ ਆਜ਼ਾਦ ਧੜੇ ਵਾਲੇ ਮੁਹਾਲੀ ਵਿਚ ਆਪਣਾ ਕਾਰੋਬਾਰ,  ਆਪਣੇ ਧੰਦੇ ਚਲਾਉਣ ਲਈ ਹੀ ਮੋਹਾਲੀ ਕਾਰਪੋਰੇਸ਼ਨ ਤੇ ਕਬਜ਼ਾ ਜਮਾਉਣਾ ਚਾਹੁੰਦਾ    ਹਨ  । 
ਇਸ ਮੌਕੇ ਤੇ ਵਾਰਡ ਨੰਬਰ 50  ਤੋਂ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਬੇਦੀ ਤੋਂ ਇਲਾਵਾ  ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਆਲ ਇੰਡੀਆ ਯੂਥ ਅਕਾਲੀ ਦਲ ਮੁਹਾਲੀ ( ਸ਼ਹਿਰੀ )ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ   , ਸੀਨੀਅਰ ਅਕਾਲੀ ਨੇਤਾ ਪ੍ਰਦੀਪ ਸਿੰਘ ਭਾਰਜ, ਗੁਰਮੀਤ ਸਿੰਘ ਬਾਕਰਪੁਰ ,ਗੁਰਮੀਤ ਸਿੰਘ ਸ਼ਾਮਪੁਰ , ਮਨਜੀਤ ਸਿੰਘ ਮੁੰਧੋਂ ਸੰਗਤੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਮੁਹਾਲੀ ਕੋਆਪ੍ਰੇਟਿਵ ਬੈਂਕ ਲਿਮਟਿਡ  ,ਕੈਪਟਨ  ਰਮਨਦੀਪ ਸਿੰਘ ਬਾਵਾ,  ਸੀਨੀਅਰ ਅਕਾਲੀ ਨੇਤਾ ਅਵਤਾਰ ਸਿੰਘ ਮੌਲੀ  ,ਸੋਨੂੰ ਮਟੌਰ  ,ਵੀ ਹਾਜ਼ਰ ਸਨ

Have something to say? Post your comment

 

More in Malwa

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ