Tuesday, September 16, 2025

Malwa

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦੑਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਦੋ ਪ੍ਰਚਾਰ ਵੈਨਾਂ ਰਵਾਨਾ

September 26, 2024 02:11 PM
ਅਸ਼ਵਨੀ ਸੋਢੀ

ਕਿਹਾ ਕਿ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਅਗਲੇ 21 ਦਿਨ ਸੰਵੇਦਨਸ਼ੀਲ ਪਿੰਡਾਂ ਦਾ ਦੌਰਾ ਕਰਨਗੀਆ ਇਹ ਜਾਗਰੂਕਤਾ ਵੈਨਾਂ

ਕਿਹਾ, ਖੇਤਾਂ 'ਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਮਾਲੇਰਕੋਟਲਾ : ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ, ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਅਤੇ ਫ਼ਸਲਾਂ ਦੀ ਰਹਿੰਦੑਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਲਈ ਬਹੁੑਪੱਖੀ ਰਣਨੀਤੀ ਅਪਣਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਅੱਜ ਹਾਟ ਸਪਾਟ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਦੋ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ,ਖੇਤੀਬਾੜੀ ਵਿਕਾਸ ਅਫ਼ਸਰ ਡਾ ਕੁਲਵੀਰ ਸਿੰਘ, ਏ।ਡੀ।ਓ ਡਾ ਨਵਦੀਪ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵੈਨਾਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨਾਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ, ਜਿਨ੍ਹਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਅਗਲੇ 21 ਦਿਨਾਂ ਦੌਰਾਨ ਜ਼ਿਲ੍ਹੇ ਦੇ ਖੇਤੀਬਾੜੀ ਬਲਾਕਾਂ ਵਿੱਚ ਫ਼ਸਲਾਂ ਦੀ ਰਹਿੰਦੑਖੂੰਹਦ ਸਾੜਨ ਪੱਖੋਂ ਸੰਵੇਦਨਸ਼ੀਲ ਖੇਤਰਾਂ (ਹਾਟ ਸਪਾਟਸ) ਦਾ ਦੌਰਾ ਕਰਨਗੀਆਂ ਅਤੇ ਇਸ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਬਲਾਕ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦੇਣਗੀਆਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ 676 ਅੱਗ ਲਗਾਉਣ ਦੀਆਂ ਘਟਨਾਵਾਂ ਸੈਟਲਾਈਟ ਨਾਲ ਦਰਜ ਹੋਇਆ ਸਨ ਜੋ ਕਿ ਕਿਸਾਨਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਘੱਟ ਕੇ 413 ਰਹਿ ਗਈਆ ਸਨ। ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਅੱਗਾਂ ਦੀਆਂ ਘਟਨਾਵਾਂ ਨੂੰ ਨਿਲ ਕੀਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਖੇਤਾਂ ੋਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿੑਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ 1561 ਮਸ਼ੀਨਾਂ ਉਪਲਬੱਧ ਹਨ। ਜਿਸ ਵਿੱਚੋਂ ਐਕਸ ਸੀਟੂ 1500 ਅਤਿ ਆਧੁਨਿਕ ਮਸ਼ੀਨਾਂ ਅਤੇ 61 ਇੰਨ ਸੀਟੂ ਮਸ਼ੀਨਾਂ ਪਰਾਲੀ ਦਾ ਬਿਨਾਂ ਅੱਗਾਂ ਲਗਾਏ ਨਿਪਟਾਰਾ ਕਰਨ ਲਈ ਉਪਲਬੱਧ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣ ਤੇ ਜੋਰ ਦਿੰਦਿਆ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ