Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Education

ਲਾਅ ਯੂਨੀਵਰਸਿਟੀ ਦੇ ਉਪਕੁਲਪਤੀ ਤੇ ਕਾਰਵਾਈ ਕਰੇ ਮਹਿਲਾ ਕਮਿਸ਼ਨ: ਗੁਰਸ਼ਰਨ ਰੰਧਾਵਾ

September 26, 2024 02:55 PM
Daljinder Singh Pappi
ਪਟਿਆਲਾ : ਲਾਅ ਯੂਨੀਵਰਸਿਟੀ ਪਟਿਆਲਾ ਵਿੱਚ ਵਾਪਰੀ ਘਟਨਾ ਨੂੰ ਲੈਕੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ  ਇਕ ਪ੍ਰੈਸ ਨੋਟ ਰਾਹੀਂ ਕਿਹਾ ਕਿ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿਚ ਵਾਪਰੀ ਸ਼ਰਮਨਾਕ ਘਟਨਾ ਉੱਤੇ ਕਾਰਵਾਈ ਕਰਵਾਉਣ ਲਈ ਸਾਰੇ ਵਿਦਿਆਰਥੀ ਪਿਛਲੇ ਪੰਜ ਦਿਨਾਂ ਤੋਂ ਧਰਨੇ ਉੱਤੇ ਬੈਠੇ ਹਨ ਪਰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਇਸ ਦਾ ਕੋਈ ਵੀ ਨੋਟਿਸ ਨਾ ਲੈਣਾ ਤੇ ਕੋਈ ਵੀ ਯੋਗ ਕਾਰਵਾਈ ਨਾ ਕਰਨਾ ਮੰਦਭਾਗਾ ਹੈ। ਓਨ੍ਹਾਂ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਉਕਤ ਘਟਨਾ ਬਾਰੇ ਸਾਰੀ ਜਾਣਕਾਰੀ ਹਾਸਿਲ ਕਰਕੇ ਉੱਪ ਕੁਲਪਤੀ ਉਤੇ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ। ਬੀਬੀ ਰੰਧਾਵਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਬਿਨਾਂ ਕਿਸੇ ਨੋਟਿਸ ਦੇ ਸਿੱਧਾ ਲੜਕੀਆਂ ਦੇ ਕਮਰਿਆਂ ਵਿੱਚ ਦਾਖਲ ਹੋ ਕੇ ਪਹਿਲਾਂ ਚੈਕਿੰਗ ਕਰਨਾ ਤੇ ਫੇਰ ਕਪੜਿਆਂ ਨੂੰ ਲੈਕੇ ਗਲਤ ਟਿੱਪਣੀਆਂ ਕਰਨਾ ਬੇਹੱਦ ਮੰਦਭਾਗਾ ਹੈ।
 
ਬੀਬੀ ਰੰਧਾਵਾ ਨੇ ਕਿਹਾ ਕਿ ਵਿਦਿਆਰਥਨਾਂ ਨੇ ਵੀਸੀ ਦੀ ਇਸ ਕਾਰਵਾਈ ਉੱਤੇ ਗਹਿਰੇ ਸ਼ੰਕੇ ਪ੍ਰਗਟ ਕੀਤੇ ਹਨ। 
 
ਬੀਬੀ ਰੰਧਾਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਅਤੇ ਕਈ ਹੋਰ ਸਿੱਖਿਅਕ ਸੰਸਥਾਵਾਂ ਵਿੱਚ ਸਮੇਂ ਸਮੇਂ ਤੇ ਅਨਸੁਖਾਈਆਂ ਘਟਨਾਵਾਂ ਵਾਪਰੀਆਂ ਹਨ ਜਿਨਾਂ ਨੂੰ ਲੈ ਕੇ ਪੰਜਾਬ ਦੇ ਮਾਪੇ ਆਪਣੀਆਂ ਹੋਸਟਲਾਂ ਅਤੇ ਪੀਜੀ ਵਿੱਚ ਰਹਿ ਰਹੀਆਂ ਬੇਟੀਆਂ ਲਈ ਬਹੁਤ ਚਿੰਤਤ ਹਨ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਤੋਂ ਬਾਅਦ ਬੱਚੀਆਂ ਬੇਹੱਦ ਸਹਿਮ ਜਾਦੀਆਂ ਹਨ। ਸੋ ਮੇਰੀ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿਸੇ ਨੂੰ ਅਜਿਹੀ ਘਟਨਾ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਕਿਉੰਕਿ ਅਜਿਹੇ ਜੁਰਮ ਕਰਨ ਬਾਅਦ ਕੋਈ ਵੀ ਕਾਰਵਾਈ ਨਾ ਹੋਣ ਤੇ ਅਜਿਹੇ ਲੋਕਾਂ ਦੇ ਹੌਸਲੇ ਵੱਧਦੇ ਹਨ ਜੋ ਅੱਗੇ ਜਾ ਕੇ ਹਿੰਸਕ ਰੂਪ ਧਾਰਨ ਕਰਨ ਲੈਂਦੇ ਹਨ।
ਬੀਬੀ ਰੰਧਾਵਾ ਨੇ ਕਿਹਾ ਕਿ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਮਹਿਲਾ ਕਮਿਸ਼ਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਬੱਚਿਆਂ ਦੀ ਪੜ੍ਹਾਈ ਤੇ ਮਾੜਾ ਅਸਰ ਨਾ ਪਵੇ। 
ਅਗਰ ਸਰਕਾਰ ਅਜਿਹਾ ਕਰਨ ਵਿੱਚ ਨਲਾਇਕੀ ਵਰਤੇਗੀ ਤਾਂ ਪੰਜਾਬ ਮਹਿਲਾ ਕਾਂਗਰਸ ਵਿਦਿਆਰਥੀਆਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣ ਤੋਂ ਗੁਰੇਜ ਨਹੀਂ ਕਰੇਗੀ। 
ਇਸੇ ਦੌਰਾਨ ਮਹਿਲਾ ਕਾਂਗਰਸ ਆਗੂ ਰੇਖਾ ਅਗਰਵਾਲ ਅਮਰਜੀਤ ਕੌਰ ਭੱਠਲ ਭੁਪਿੰਦਰ ਕੌਰ , ਪ੍ਰਿੰਸੀਪਲ ਅਮਰਜੀਤ ਕੌਰ,ਯਾਮਨੀ ਵਰਮਾ, ਡੋਲੀ ਗਿੱਲ, ਨਰਿੰਦਰ ਕੰਗ  ਹੁਰਾਂ ਵਲੋਂ ਵੀ ਵਿਦਿਆਰਥੀਆਂ ਦੀਆਂ ਮੰਗਾਂ ਦੀ ਹਿਮਾਇਤ ਕੀਤੀ ਗਈ।

Have something to say? Post your comment

 

More in Education

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ 'ਚ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦਾ ਸਿਖਲਾਈ ਦੌਰਾ

ਕੌਮਾਂਤਰੀ ਪੱਧਰ 'ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜ

ਆਦਰਸ਼ ਸਕੂਲਾਂ ਦਾ ਅਮਲਾ 31 ਨੂੰ ਸੁਨਾਮ ਕਰੇਗਾ ਪ੍ਰਦਰਸ਼ਨ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

 ਅਕੇਡੀਆ ਸਕੂਲ 'ਚ ਕਵਿਤਾ ਉਚਾਰਨ ਮੁਕਾਬਲਾ ਕਰਾਇਆ 

ਸੁਨਾਮ ਕਾਲਜ 'ਚ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸ੍ਰੀ ਗੁਰੂ ਗੋਬਿੰਦ  ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਨਵੇ ਸੈਸ਼ਨ ਦੀ ਪੜਾਈ ਹੋਈ ਆਰੰਭ

ਅਕੇਡੀਆ ਸਕੂਲ 'ਚ ਅੰਗਰੇਜ਼ੀ ਰੋਲ ਪਲੇਅ ਮੁਕਾਬਲੇ ਕਰਵਾਏ 

ਕਿੰਡਰਗਾਰਟਨ 'ਚ 'ਨੋ ਬੈਗ ਡੇਅ' ਮਨਾਇਆ