Wednesday, September 17, 2025

Education

28 ਸਤੰਬਰ ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨਗੇ ਕੰਪਿਊਟਰ ਅਧਿਆਪਕ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

September 26, 2024 03:45 PM
SehajTimes

ਅੱਜ ਬਰਨਾਲਾ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਇੱਕ ਅਜਿਮ ਮੀਟਿੰਗ ਕੀਤੀ ਗਈ ਜਿੳ ਵਿੱਚ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਤੇ ਝੂਠੇ ਲਾਰਿਆ ਅਤੇ ਸਰਕਾਰੀ ਤੌਰ ਤੇ ਕੀਤੇ ਅਲਾਨਾ ਦੇ ਬਾਵਜੂਦ ਵੀ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਦਾ ਹੱਲ ਨਹੀ ਕੀਤਾ ਜਾ ਰਿਹਾ ਜਿਸ ਦੋ ਰੋਸ ਵਜੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ ਨੂੰ ਖਟਕੜ੍ਹ ਕਲਾ ਵਿਖੇ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ। ਜਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਜਿਲ੍ਹੇ ਤੋਂ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਮੈਡਮ ਸੁਖਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆ ਕਿਹਾ ਗਿਆ। ਪੰਜਾਬ ਸਰਕਾਰ ਦੀ ਟਾਲ- ਮਟੋਲ ਦੀ ਨੀਤੀ ਤੋਂ ਨਿਰਾਸ਼ ਅਤੇ ਅੱਕੇ ਕੰਪਿਊਟਰ ਅਧਿਆਪਕ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੱਕ- ਸੱਚ ਦੀ ਅਵਾਜ ਬੁਲੰਦ ਕਰਨ ਖਾਤਰ ਅਤੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਖਟਕੜ ਕਲਾਂ, ਨਵਾ ਸ਼ਹਿਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਰਾਓ ਕਰਨ ਦਾ ਫੈਸਲਾ ਲਿਆ ਗਿਆ।ਬੇਸ਼ੱਕ ਸਤੰਬਰ 2022 ਅਤੇ ਬਾਅਦ ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ 3 ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ।ਜਿਕਰਯੋਗ ਹੈ ਕਿ ਜੁਲਾਈ 2011 ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ। ਜੱਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨਾਂ ਨੂੰ ਤਰੂੰਤ ਲਾਗੂ ਕੀਤਾ ਜਾਵੇ 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਜੋ ਸੜਕਾਂ ਤੇ ਰੁੱਲ ਰਹੇ ਹਨ ਪੰਜਾਬ ਸਰਕਾਰ ਨੇ ਉਹਨਾਂ ਨੂੰ ਨਾ ਹੀ ਨੌਕਰੀ ਦਿੱਤੀ, ਨਾ ਹੀ ਇੱਕ ਧੇਲੇ ਦੀ ਸਹਾਇਤਾ ਕੀਤੀ ਗਈ। ਜੇਕਰ ਪੰਜਾਬ ਸਰਕਾਰ ਇਸ ਸਮੇਂ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਲੈ ਆਉਂਦੀ ਤਾਂ ਆਉਣ ਵਾਲੀਆਂ ਜਿਮਨੀ ਚੋਣਾਂ ਦੌਰਾਨ ਪੋਲ ਖੋਲ ਰੈਲੀਆ ਕੀਤੀ ਜਾਣਗੀ। ਜਿਸ ਦੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

 

                                                                             ਗੁਰਵਿੰਦਰ ਸਿੰਘ ਤਰਨਤਾਰਨ

                                                                           ਸੂਬਾ ਪ੍ਰਧਾਨ

                                                                    ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ