Sunday, November 02, 2025

Health

ਮੁਫ਼ਤ ਮੈਡੀਕਲ ਚੈਕਅੱਪ ਕੈਂਪ ’ਚ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ 130 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ

September 26, 2024 04:13 PM
Amjad Hussain Khan

ਮੋਗਾ : ਪਿੰਡ ਰੱਤੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਜਪਾ ਪੰਚਾਇਤੀ ਰਾਜ ਸੈੱਲ ਦੇ ਆਗੂ ਸਤਿੰਦਰਪ੍ਰੀਤ ਸਿੰਘ ਅਤੇ ਡਾ: ਸੀਮਾਂਤ ਗਰਗ ਦੀ ਅਗਵਾਈ ਹੇਠ ਅੱਜ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਵਿਚ ਡਾ. ਸੀਮਾਂਤ ਗਰਗ ਨੇ 130 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਦਿੱਤੀਆਂ। ਇਸ ਕੈਂਪ ਵਿੱਚ ਈ.ਸੀ.ਜੀ., ਸ਼ੂਗਰ, ਬਲੱਡ ਪ੍ਰੈਸ਼ਰ ਆਦਿ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਾ: ਸੀਮਾਂਤ ਗਰਗ ਤੋਂ ਇਲਾਵਾ ਭਾਜਪਾ ਦੇ ਪੰਚਾਇਤੀ ਰਾਜ ਸੈੱਲ ਦੇ ਆਗੂ ਸਤਿੰਦਰਪ੍ਰੀਤ ਸਿੰਘ, ਮੁਕੇਸ਼ ਸ਼ਰਮਾ, ਰਮੇਸ਼ ਕੁਮਾਰ, ਪ੍ਰੇਮ ਕੁਮਾਰ, ਸੁੱਖਾ ਸਿੰਘ, ਰਣਧੀਰ ਸਿੰਘ, ਬੋਹੜ ਸਿੰਘ ਅਤੇ ਪਿੰਡ ਵਾਸੀਆਂ ਨੇ ਇਸ ਮੈਡੀਕਲ ਕੈਂਪ ਵਿੱਚ ਪੂਰਨ ਸਹਿਯੋਗ ਦਿੱਤਾ ਅਤੇ ਡਾ: ਸੀਮਾਂਤ ਗਰਗ ਦੇ ਇਸ ਸੇਵਾ ਕਾਰਜ ਲਈ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ: ਸੀਮੰਤ ਗਰਗ ਨੇ ਕਿਹਾ ਕਿ ਸਾਨੂੰ ਬਾਬਾ ਜੀਵਨ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਦੇ ਗਰੀਬ ਅਤੇ ਪਛੜੇ ਲੋਕਾਂ ਦੀ ਸੇਵਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ ਇਸ ਮੌਕੇ ਪਿੰਡ ਰੱਤੀਆਂ ਦੇ ਵਸਨੀਕਾਂ ਤੋਂ ਇਲਾਵਾ ਭਾਜਪਾ ਦੇ ਅਹੁਦੇਦਾਰ ਮੌਜੂਦ ਸਨ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ