Tuesday, September 16, 2025

Majha

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

September 26, 2024 04:35 PM
SehajTimes
ਅੰਮ੍ਰਿਤਸਰ : ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ।
ਇਸ ਤੋਂ ਪਹਿਲਾਂ ਸ: ਮੁੰਡੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਜਿਸ ਉਪਰੰਤ ਨਵੇਂ ਬਣੇ ਕੈਬਨਿਟ ਮੰਤਰੀ ਸ: ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਦੇ ਨਾਲ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਮੱਥਾ ਟੇਕਣ ਉਪੰਰਤ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦਿੱਤੀ ਹੋਈ ਨਵੀਂ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ, ਐਸ.ਡੀ.ਐਮ. ਸ: ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਜਗਸ਼ੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
 
 
 

Have something to say? Post your comment

 

More in Majha

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।