Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਲੋਕ ਰਾਜ ਦੀ ਨੀਂਹ ਹਨ ਪੰਚਾਇਤੀ ਚੋਣਾਂ: ਹਰਚੰਦ ਸਿੰਘ ਬਰਸਟ

September 26, 2024 05:33 PM
SehajTimes

ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਰਾਜ ਵਿੱਚ ਪੰਚਾਇਤੀ ਚੋਣਾਂ ਦਾ ਐਲਾਣ ਕੀਤਾ ਜਾ ਚੁੱਕਾ ਹੈ। ਇਸ ਲਈ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਬਹੁਤ ਜਰੂਰੀ ਹੈ, ਤਾਂ ਜੋ ਪਿੰਡਾ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਦਾ ਮਜਬੂਤ ਹੋਣਾ ਬੇਹਦ ਜਰੂਰੀ ਹੈ। ਇਸ ਲਈ ਪੰਚਾਇਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰਾਂ ਅਤੇ ਅਹੁੱਦੇਦਾਰਾਂ ਨੂੰ ਵੱਧ-ਚੜ੍ਹ ਕੇ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਆਮ ਜਨਤਾ ਤੱਕ ਲੈ ਕੇ ਜਾਣ, ਤਾਂ ਕਿ ਲੋਕ ਇੱਕ ਸੱਚੇ- ਸੁੱਚੇ  ਅਤੇ ਇਮਾਨਦਾਰ ਇਨਸਾਨ ਨੂੰ ਅੱਗੇ ਲਿਆ ਸਕਣ। ਜੋ ਲੋਕ ਭਲਾਈ ਦੇ ਕਾਰਜਾਂ ਨੂੰ ਪਹਿਲ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜਰੂਰੀ ਹੈ ਅਤੇ ਇਹ ਤਾਂ ਮੁਮਕਿਨ ਹੋ ਸਕੇਗਾ, ਜਦੋਂ ਬਿਨਾਂ ਪਾਰਟੀ ਚੋਣ ਨਿਸ਼ਾ ਤੋਂ ਉਮੀਦਵਾਰ ਚੋਣ ਲੜਨਗੇ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ। ਬਿਨਾਂ ਕਿਸੇ ਭੇਦ-ਭਾਵ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਇਆ ਕਰਵਾਇਆ ਜਾ ਰਹੀਆਂ ਹਨ। ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕੀਤੇ ਹਨ, ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, 872 ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਪਾਰਦਰਸ਼ੀ ਢੰਗ ਨਾਲ 45000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੋਕਰੀਆਂ ਤੇ ਭਰਤੀ ਕਰਨਾ, ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਤੋਂ ਇਲਾਵਾ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ।

ਬਰਸਟ ਨੇ ਆਪ ਦੇ ਸਾਰੇ ਵਲੰਟੀਅਰਾਂ ਅਤੇ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਵਿੱਚ ਵੱਧ-ਚੜ੍ਹ ਕੇ ਅਪਣੀ ਸ਼ਮੂਲਿਅਤ ਦਰਜ਼ ਕਰਾਉਣ ਅਤੇ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਆਮ ਜਨਤਾ ਤੱਕ ਲੈ ਕੇ ਜਾਣ ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ