Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

September 26, 2024 05:53 PM
SehajTimes
ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਨਾਲ ਹੋਈ ਮੀਟਿੰਗ ਦੌਰਾਨ ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਅਸਲਾ ਲਾਇਸੈਂਸ ਹਨ ਉਨ੍ਹਾਂ ਦੀ ਵੀ ਪੁਲੀਸ ਵੱਲੋਂ ਜਾਂਚ ਕੀਤੀ ਜਾਵੇਗੀ। ਜੇਕਰ ਇਨ੍ਹਾਂ 'ਚੋਂ ਕਿਸੇ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੁੰਦਾ ਹੈ ਤਾਂ ਉਸ ਦਾ ਅਸਲਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰ ਨਾਲ ਵਿਸ਼ੇਸ਼ ਤੌਰ 'ਤੇ ਵਾਲਡ ਸਿਟੀ ਵਿਚ ਪੁਲਿਸ ਗਸ਼ਤ ਵਧਾਉਣ ਅਤੇ ਟ੍ਰੈਫਿਕ ਕੰਟਰੋਲ ਦੇ ਮੁੱਦੇ 'ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ।ਇਸ ਦੇ ਲਈ ਵੀ ਪੁਲਿਸ ਦੀ ਵੱਖਰੀ ਟੀਮ ਬਣਾਈ ਜਾ ਰਹੀ ਹੈ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਚੰਗਾ ਕੰਮ ਕੀਤਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹੁਣ ਵੀ ਸ਼ਹਿਰ ਵਿੱਚ ਅਪਰਾਧ ਕੰਟਰੋਲ ਅਤੇ ਟਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕੇ ਜਾਣਗੇ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ