Wednesday, February 12, 2025

Entertainment

ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ

September 26, 2024 06:01 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬੀ ਗਾਇਕ ਦਿਲਜੀਤ ਦੋਸਾਂਝੀ ਦੀ ਨਵੀਂ ਆਉਣ ਵਾਲੀ ਫਿਲਮ ‘ਪੰਜਾਬ 95’ ਉਤੇ ਸ਼ੈਂਸਰ ਬੋਰਡ ਨੇ ਕੱਚੀ ਚਲਾਈ ਹੈ। ਫਿਲਮ ‘ਪੰਜਾਬ 95’ ਵਿੱਚ 120 ਕੱਟ ਲਾਉਣ ਲਈ ਕਿਹਾ ਹੈ। ਸੀਬੀਐਫਸੀ ਨੇ ਪਹਿਲਾਂ ਇਸ ਫਿਲਮ ਉਤੇ 85 ਕੱਟ ਲਗਾਉਣ ਲਈ ਕਿਹਾ ਸੀ। ਇਸ ਸਬੰਧੀ ਰਿਵਾਈਜ਼ਿੰਗ ਕਮੇਟੀ ਦੀ ਸਮੀਖਿਆ ਤੋਂ ਬਾਅਦ ਹੁਣ ਫਿਲਮ ਵਿੱਚ 120 ਕੱਟ ਲਗਾਉਣ ਲਈ ਕਿਹਾ ਗਿਆ ਹੈ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਉਤੇ ਅਧਾਰਿਤ ਫਿਲਮ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਖਾਲੜਾ ਦਾ ਕਿਰਦਾਰ ਨਿਭਾਅ ਰਹੇ ਹਨ। ਇਸ ਫਿਲਮ ਵਿੱਚ ਜਿੱਥੇ 120 ਕੱਟ ਲਗਾਉਣ ਲਈ ਕਿਹਾ ਗਿਆ ਹੈ, ਉਥੇ ਫਿਲਮ ਦਾ ਨਾਮ ਵੀ ਬਦਲਣ ਦੀ ਮੰਗ ਕੀਤੀ ਹੈ।

ਆਈਆਂ ਰਿਪੋਰਟਾਂ ਮੁਤਾਬਕ ਸੈਂਸਰ ਬੋਰਡ ਦੀ ਨਵੀਂ ਕਮੇਟੀ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ 'ਚ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਪੰਜਾਬ ਅਤੇ ਇਸ ਦੇ ਜ਼ਿਲ੍ਹਾ ਤਰਨਤਾਰਨ ਸਾਹਿਬ ਦਾ ਜ਼ਿਕਰ ਕੀਤਾ ਗਿਆ ਹੈ। ਫਿਲਮ ਵਿੱਚ ਦਿਖਾਏ ਗਏ ਕੈਨੇਡਾ ਅਤੇ ਯੂਕੇ ਦੇ ਹਵਾਲੇ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਸਾਲ 1995 ਵਿੱਚ ਲਾਪਤਾ ਹੋ ਗਿਆ ਸੀ, ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ। ਕਿਹਾ ਜਾ ਰਿਹਾ ਹੈ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾ ਦਿੱਤੇ ਜਾਣੇ ਚਾਹੀਦੇ ਹਨ।

 

Have something to say? Post your comment

 

More in Entertainment

ਵਰਲਡ ਪੰਜਾਬੀ ਸੈਂਟਰ ਵਿਖੇ ਪੰਜਾਬੀ ਲਘੂ ਫਿਲਮ ‘ਡੈੱਥ ਡੇਅ’ ਦੀ ਸਪੈਸ਼ਲ ਸਕਰੀਨਿੰਗ ਕੀਤੀ

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Lock’ ਹੋਇਆ ਰਿਲੀਜ਼

ਸਲਮਾਨ ਖਾਨ ਦੇ ਘਰ ਦੀ ਬਾਲਕਨੀ ‘ਚ ਲੱਗੇ ਬੁਲੇਟਪਰੂਫ ਸ਼ੀਸ਼ੇ

‘ਸਤ ਰੋਜ਼ਾ ਨੈਸ਼ਨਲ ਥੇਟਰ ਫੈਸਟੀਵਲ’ ਥੇਟਰ ਵਿਰਾਸਤ ਦਾ ਪਹਿਰੇਦਾਰ ਬਣਿਆਂ

ਸਤਰੰਗ ਇੰਟਰਟੇਨਰਸ ਵਲੋਂ ਫ਼ਿਲਮ 'ਰਿਸ਼ਤੇ ਨਾਤੇ' ਦਾ ਪੋਸਟਰ ਰਿਲੀਜ਼ 

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਗਏ ਦਿਲਜੀਤ ਦੁਸਾਂਝ

ਦਿਲਜੀਤ ਦੋਸਾਂਝ ਨੇ ਜਿੱਤਿਆ ਲੁਧਿਆਣਾ ਵਾਸੀਆਂ ਦਾ ਦਿਲ, ਕਿਹਾ: “ਮੈਂ ਇੱਥੇ ਆਉਣ ਲਈ ਬੇਤਾਬ ਸੀ”

ਲੋਕ ਗਾਇਕੀ ਨੂੰ ਸਮਰਪਿਤ ਗਾਇਕਾ : ਅਨੁਜੋਤ ਕੌਰ

ਪੰਜਾਬੀ ਇੰਡਸਟਰੀ ਵਿੱਚ ਪਹਿਲੀ ਵਾਰ: ਫਿਲਮ "ਕਰਮੀ ਆਪੋ ਆਪਣੀ" ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਣਗੇ ਬਾਲੀਵੁੱਡ ਗਾਇਕ, ਫਿਲਮ 13 ਦਸੰਬਰ ਨੂੰ ਹੋਵੇਗੀ ਰਿਲੀਜ਼

ਪੰਜਾਬੀ  ਵੈਬ ਸੀਰੀਜ “ਚੌਂਕੀਦਾਰ“ ਲੈ ਕੇ ਹਾਜਰ ਹਨ ਫਿਲਮਕਾਰ ਇਕਬਾਲ ਗੱਜਣ