Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ

May 14, 2021 04:08 PM
Surjeet Singh Talwandi

ਜਲੰਧਰ : ਜਲੰਧਰ ਦੇ ਚੁਗਿੱਟੀ ’ਚ ਸ਼ੱਕ ਦੇ ਚਲਦਿਆਂ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਹਿੰਦਰ ਪਾਲ ਨਾਂ ਦਾ ਵਿਅਕਤੀ ਸ਼ਹਿਰ ’ਚ ਆਟੋ ਚਲਾਉਣ ਦਾ ਕੰਮ ਕਰਦਾ ਹੈ ਅਤੇ ਅੱਜ ਸਵੇਰੇ ਅਚਾਨਕ ਕਰੀਬ 4 ਵਜੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੇ ਆਪਣੀ ਪਤਨੀ ਨੂੰ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਹੀ ਨਹੀਂ ਕਤਲ ਕਰਨ ਤੋਂ ਬਾਅਦ ਉਸ ਨੇ ਥਾਣੇ ਜਾ ਕੇ ਖ਼ੁਦ ਆਤਮਸਮਰਪਣ ਵੀ ਕੀਤਾ ਅਤੇ ਥਾਣੇ ’ਚ ਦਸਿਆ ਕਿ ਉਸ ਨੇ ਅਪਣੀ ਪਤਨੀ ਦਾ ਕਤਲ ਕਰ ਦਿਤਾ ਹੈ। ਵਾਰਦਾਤ ਦਾ ਪਤਾ ਲਗਦੇ ਹੀ ਇਲਾਕੇ ਦੇ ਕੌਂਸਲਰ ਮਨਮੋਹਨ ਸਿੰਘ ਰਾਜੂ ਮੌਕੇ ’ਤੇ ਪਹੁੰਚੇ ਅਤੇ ਪੂਰੀ ਜਾਣਕਾਰੀ ਪੁਲਸ ਨੂੰ ਦਿੱਤੀ। ਮਨਮੋਹਨ ਸਿੰਘ ਨੇ ਦੱਸਿਆ ਕਿ ਮਹਿੰਦਰ ਪਾਲ ਨਾਂ ਦਾ ਇਹ ਵਿਅਕਤੀ ਆਟੋ ਚਲਾਉਂਦਾ ਹੈ। ਇਸ ਦਾ ਇਕ ਬੇਟਾ ਵਿਦੇਸ਼ ’ਚ ਕੰਮ ਕਰਦਾ ਹੈ ਜਦਕਿ ਇਕ ਬੇਟੀ ਹੈ। ਮਹਿੰਦਰ ਪਾਲ ਆਪਣੀ ਪਤਨੀ ਜਲੰਧਰ ਦੇ ਚੁਗਿੱਟੀ ਇਲਾਕੇ ’ਚ ਰਹਿੰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਇਸ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਪਤਨੀ ਰਾਜਰਾਣੀ ਦਾ ਕਤਲ ਕਰ ਦਿੱਤਾ। ਉਥੇ ਹੀ ਮੁਹੱਲੇ ਵਾਸੀਆਂ ਦਾ ਇਹ ਵੀ ਦੱਸਿਆ ਕਿ ਉਕਤ ਵਿਅਕਤੀ ਮਾਨਸਿਕ ਰੂਪ ਨਾਲ ਪਰੇਸ਼ਾਨ ਰਹਿੰਦਾ ਸੀ। ਉਥੇ ਹੀ ਮੌਕੇ ’ਤੇ ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਸੁਲਖਣ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਰਾਜਰਾਣੀ ਦੇ ਇਕ ਰਿਸ਼ਤੇਦਾਰ ਦੇ ਬਿਆਨ ਦੇ ਆਧਾਰ ’ਤੇ ਮਹਿੰਦਰ ਪਾਲ ਨੂੰ ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ