Monday, June 16, 2025

Chandigarh

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

September 27, 2024 02:12 PM
ਅਮਰਜੀਤ ਰਤਨ
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ।
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ 'ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਨਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਜੇਲ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਦੇ ਸੁਧਾਰ ਅਤੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਉਸਾਰੂ ਨਾਗਰਿਕ ਵਜੋਂ ਸਮਾਜ ਵਿੱਚ ਮੁੜ ਜੋੜਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਲੋਕ ਸ਼ੇਖਰ, ਵਧੀਕ ਮੁੱਖ ਸਕੱਤਰ ਜੇਲਾਂ, ਸ੍ਰੀ ਅਰੁਣ ਪਾਲ ਸਿੰਘ, ਏ.ਡੀ.ਜੀ.ਪੀ. ਜੇਲਾਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ