Thursday, October 10, 2024
BREAKING NEWS
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀ

Haryana

ਹਰ ਅਗਨੀਵੀਰ ਨੂੰ ਪੈਨਸ਼ਨ ਦੇ ਨਾਲ ਨੌਕਰੀ ਦਿੱਤੀ ਜਾਵੇਗੀ : ਅਮਿਤ ਸ਼ਾਹ

September 27, 2024 03:19 PM
SehajTimes

ਰੇਵਾੜੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੇਵਾੜੀ ਵਿੱਚ ਰੈਲੀ ਕਰਦਿਆਂ ਕਿਹਾ ਕਿ ਫ਼ੌਜ ਵਿੱਚ ਭਰਤੀ ਹੋਣ ਵਾਲੇ ਹਰ ਅਗਨੀਵੀਰ ਨੂੰ ਪੈਨਸ਼ਨ ਦੇ ਨਾਲ ਨੌਕਰੀ ਦਿੱਤੀ ਜਾਵੇਗੀ। ਕਾਂਗਰਸੀ ਲੋਕ ਫ਼ੌਜ ਦੀ ਇੱਜ਼ਤ ਨਹੀਂ ਕਰਦੇ। ਕਾਂਗਰਸ ਨੇ ਆਰਮੀ ਚੀਫ਼ ਨੂੰ ਗੁੰਡਾ ਕਿਹਾ ਸੀ। ਅਮਿਤ ਸ਼ਾਹ ਨੇ ਆਪਣੀ ਰੈਲੀ ਵਿੱਚ ਕਿਹਾ ਕਿ ਭਾਜਪਾ ਨੇ ਡੀਲਰ-ਜਵਾਈ ਦਾ ਨਾਮੋ ਨਿਸ਼ਾਨ ਖ਼ਤਮ ਕਰ ਦਿੱਤਾ ਹੈ ਪਰ ਕਾਂਗਰਸ ਸਰਕਾਰ ਵੇਲੇ ਡੀਲਰ ਅਤੇ ਦਲਾਲ ਨਿਯੁਕਤੀ ਪੱਤਰ ਦਿੰਦੇ ਸਨ ਪਰ ਭਾਜਪਾ ਦੇ ਸਮੇਂ ਵਿੱਚ ਡਾਕੀਆ ਨਿਯੁਕਤੀ ਪੱਤਰ ਦੇਣ ਆਉਂਦਾ ਹੈ। ਆਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਆਪਣੇ ਸ਼ਾਸਤ ਰਾਜਾਂ ਵਿੱਚ ਐਮ.ਐਸ.ਪੀ. ਦੀ ਗਾਰੰਟੀ ਨੂੰ ਲਾਗੂ ਕਰ ਦੇਣ। ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਰਾਖਵੇਂਕਰਨ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਪਰ ਜਦੋਂ ਤੱਕ ਭਾਜਪਾ ਸੱਤਾ ਵਿੱਚ ਰਹੇਗੀ ਉਸ ਸਮੇਂ ਤੱਕ ਰਾਖਵੇਂਕਰਨ ਨੂੰ ਕੋਈ ਖ਼ਤਮ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਕਸ਼ਮੀਰ ਵਿੱਚ ਧਾਰਾ 370 ਨੂੰ ਲਾਗੂ ਕਰਨ ਦੀਆਂ ਗੱਲਾਂ ਕਰ ਰਹੇ ਹਨ ਪਰ ਉਹ ਭਾਜਪਾ ਦੇ ਰਹਿੰਦਿਆਂ ਅਜਿਹਾ ਕਦੇ ਵੀ ਨਹੀਂ ਕਰ ਸਕਣਗੇ। ਅਮਿਤ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਜਦੋਂ ਵੀ ਜਿੱਤਦੀ ਹੈ ਤਾਂ ਕੁੱਝ ਜ਼ਿਲ੍ਹਿਆਂ ਵਿੱਚ ਹੀ ਵਿਕਾਸ ਹੁੰਦਾ ਹੈ। ਕਾਂਗਰਸ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਹੈ। ਅਮਿਤ ਸ਼ਾਹ ਨੇ ਹਰਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੁੱਝ ਆਜ਼ਾਦ ਉਮੀਦਵਾਰ ਵਜੋਂ ਖੜ੍ਹੇ ਹਨ ਪਰ ਲੋਕ ਉਨ੍ਹਾਂ ਨੂੰ ਹੀ ਵੋਟ ਦੇਣ ਜਿਨ੍ਹਾਂ ਕੋਲ ਕਮਲ ਦਾ ਫੁੱਲ ਹੋਵੇ।
ਅਮਿਤ ਸ਼ਾਹ ਨੇ ਰੇਵਾੜੀ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਸੱਤਾ ਵਿੱਚ ਆਉਂਦਿਆਂ ਰੇਵਾੜੀ ਵਿੱਚ ਸੱਭ ਤੋਂ ਵੱਡੀ ਸਰੋ੍ਹ ਦੇ ਤੇਲ ਦੀ ਫ਼ੈਕਟਰੀ ਲਗਾਉਣਗੇ। ਅਤੇ ਮਿਲਟਰੀ ਵਿੱਚ ਸ਼ਹੀਦ ਹੋਏ ਸ਼ਹੀਦਾਂ ਲਈ ਮਿਊਜ਼ੀਅਮ ਵੀ ਬਣਾਇਆ ਜਾਵੇਗਾ। ਰੇਵਾੜੀ ਵਿੱਚ ਇਕ ਵਿਸ਼ਵਕਰਮਾ ਕਾਲਜ ਬਣੇਗਾ। ਰੇਵਾੜੀ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਛੇ ਮਹੀਨੇ ਬਾਅਦ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ।

Have something to say? Post your comment

 

More in Haryana

ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਤੀਜੀ ਵਾਰ ਡਬਲ ਇੰਜਣ ਸਰਕਾਰ ਬਣਾਈ

Haryana ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡ

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵਲੋਂ ਜਿੱਤ ਦੀ ਹੈਟ੍ਰਿਕ ਬਣਾਉਣ ਤੇ ਸੰਜੀਵ ਖੰਨਾ ਦੀ ਅਗਵਾਈ ਹੇਠ ਵਰਕਰਾਂ ਨੇ ਮਨਾਇਆ ਜਸ਼ਨ

ਅੰਬਾਲਾ ਕੈਂਟ ਤੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਜਿੱਤੇ, ਚਿੱਤਰਾ ਸਰਵਰਾ ਹਾਰੀ

ਹਾਰ ਤੋਂ ਬਾਅਦ ਕਾਂਗਰਸ ਦਾ ਕਹਿਣਾ ਹੈ, 'ਹਰਿਆਣਾ ਚੋਣ ਨਤੀਜੇ ਸਵੀਕਾਰ ਨਹੀਂ, ਸ਼ਿਕਾਇਤਾਂ ਲੈ ਕੇ ਚੋਣ ਕਮਿਸ਼ਨ ਕੋਲ ਜਾਵੇਗੀ'

ਵਿਨੇਸ਼ ਨੇ ਪਹਿਲਾ ਸਿਆਸੀ ਮੁਕਾਬਲਾ ਜਿੱਤਿਆ, ਜਦਕਿ ਉਸ ਦੀ ਕਾਂਗਰਸ ਹਰਿਆਣਾ ਵਿੱਚ ਪਛੜ ਗਈ

ਲਾਡਵਾ ਸੀਟ ਤੋਂ CM ਨਾਇਬ ਸੈਣੀ ਦੀ ਜਿੱਤ

ਰਾਹੁਲ ਗਾਂਧੀ ਨੇ ਹਰਿਆਣਾ ਦਾ ਮਾਹੌਲ ਬਦਲਿਆ, ਕਾਂਗਰਸ ਨੂੰ 60 ਤੋਂ ਵੱਧ ਸੀਟਾਂ: ਕੁਮਾਰੀ ਸ਼ੈਲਜਾ 

ਹਰਿਆਣਾ ਵਿਧਾਨਸਭਾ ਚੋਣਾ ਦੀ ਗਿਣਤੀ ਸ਼ੁਰੂ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਹਰਿਆਣਾ ਵਿਚ ਦਰਜ ਹੋਈ 67.90 ਫੀਸਦੀ ਵੋਟਿੰਗ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ