Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ 

September 27, 2024 05:42 PM
ਦਰਸ਼ਨ ਸਿੰਘ ਚੌਹਾਨ
ਬਿਗੜਵਾਲ ਪਿੰਡ 'ਚ ਸਰਪੰਚ ਦੀ ਚੋਣ ਨਾ ਹੋਣ ਦੇਣ ਦਾ ਐਲਾਨ 
 
 
ਸੁਨਾਮ : ਸਰਪੰਚੀ ਅਨੁਸੂਚਿਤ ਜਾਤੀ ਲਈ ਰਾਖਵੀਂ ਕਰ ਦੇਣ ਤੋਂ ਬਾਅਦ ਨਰਾਜ਼ ਪਿੰਡ ਬਿਗੜਵਾਲ ਦੇ ਲੋਕਾਂ ਦਾ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਕੋਠੀ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਪੰਚੀ ਅਨੁਸੂਚਿਤ ਜਾਤੀ ਤੋਂ ਬਦਲਕੇ ਜਨਰਲ ਵਰਗ ਲਈ ਨਾ ਕੀਤੀ ਤਾਂ ਪਿੰਡ ਦੇ ਲੋਕ ਸੂਬੇ ਦੀ ਹਾਕਮ ਧਿਰ ਅਤੇ ਵੋਟਾਂ ਦਾ ਬਾਈਕਾਟ ਕਰਨਗੇ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਬਕਾਇਦਾ ਇਕੱਠ ਕਰਕੇ ਜਨਰਲ ਵਰਗ ਦੇ ਨੌਜਵਾਨ ਨੂੰ ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਂ ਦੀ ਚੋਣ ਕਰ ਲਈ ਹੈ ਲੇਕਿਨ ਸਰਪੰਚ ਨੂੰ ਅਨੁਸੂਚਿਤ ਜਾਤੀ ਲਈ ਰਾਖਵਾਂ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਸਰਪੰਚੀ ਦੇ ਮਾਮਲੇ ਨੂੰ ਲੈਕੇ ਕੀਤੇ ਜਾ ਰਹੇ ਸੰਘਰਸ਼ ਵਿੱਚ ਪਿੰਡ ਬਿਗੜਵਾਲ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ। ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਦੂਜੇ ਦਿਨ ਦਿੱਤੇ ਗਏ ਧਰਨੇ ਮੌਕੇ ਗੱਲਬਾਤ ਕਰਦਿਆਂ ਰਮਨਪ੍ਰੀਤ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ, ਗੁਰਚਰਨ ਸਿੰਘ ਅਤੇ ਗੋਬਿੰਦ ਸਿੰਘ ਨੰਬਰਦਾਰ ਨੇ ਕਿਹਾ ਕਿ ਜੇਕਰ ਸਰਪੰਚੀ ਜਨਰਲ ਵਰਗ ਲਈ ਨਾ ਕੀਤੀ ਤਾਂ ਪਿੰਡ ਵਾਸੀਆਂ ਨੇ ਪਿੰਡ ਦੀ ਪੰਚਾਇਤ ਚੋਣ ਨਾ ਹੋਣ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਪਿੰਡ ਬਿਗੜਵਾਲ ਵਿਖੇ ਪੰਚਾਇਤ ਬਣਾਉਣ ਲਈ ਬਜ਼ੁਰਗਾਂ ਦੀ ਸਰਬਸੰਮਤੀ ਨਾਲ ਮੀਟਿੰਗ ਹੋਈ ਸੀ ਅਤੇ ਇਸ ਵਿੱਚ ਸਰਪੰਚ ਲਈ ਜਨਰਲ ਵਰਗ ਦੇ ਰਮਨਪ੍ਰੀਤ ਸਿੰਘ ਦੇ ਨਾਂਅ 'ਤੇ ਸਹਿਮਤੀ ਪ੍ਰਗਟਾਈ ਗਈ ਸੀ ਅਤੇ ਪੰਚ ਨਿਯੁਕਤ ਕਰਨ ਦਾ ਫੈਸਲਾ ਵੀ ਸਹਿਮਤੀ ਨਾਲ ਕੀਤਾ ਗਿਆ ਸੀ। . ਬਾਅਦ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਤਾਂ ਪਿੰਡ ਬਿਗੜਵਾਲ ਦਾ ਸਰਪੰਚ ਅਨੁਸੂਚਿਤ ਜਾਤੀ ਲਈ ਰਾਖਵਾਂ ਕਰ ਦਿੱਤਾ ਗਿਆ, ਇਸ ਫੈਸਲੇ ਕਾਰਨ ਪਿੰਡ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ