Tuesday, September 16, 2025

Chandigarh

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

September 27, 2024 05:55 PM
ਅਮਰਜੀਤ ਰਤਨ
ਚੰਡੀਗੜ੍ਹ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ। 
 
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆਂ ਜਾਂ ਯੋਜਨਾਵਾਂ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਪੁੱਜਦਾ ਕਰਨ ਲਈ ਉਹ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨਗੇ। 
 
ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਟੂਰਿਜ਼ਮ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਂਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਉੱਦਮਾਂ ਦੀ ਸ਼ੁਰੂਆਤ ਕਰਨਗੇ। ਇਸ ਸਦਕਾ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵਿੱਚ ਆ ਕੇ ਇੱਥੋਂ ਦੇ ਲਜੀਜ਼ ਖਾਣਿਆਂ, ਮਹਿਮਾਨਨਿਵਾਜ਼ੀ ਅਤੇ ਕੁਦਰਤੀ ਸੁਦੰਰਤਾ ਦਾ ਆਨੰਦ ਮਾਣ ਸਕਣਗੇ। 
 
ਉਨ੍ਹਾਂ ਕਿਹਾ ਕਿ ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੀ ਜ਼ਿੰਮੇਵਾਰੀ ਨੂੰ ਵੀ ਉਹ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। 

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ