Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

September 27, 2024 07:39 PM
ਅਮਰਜੀਤ ਰਤਨ

ਚੰਡੀਗੜ੍ਹ : ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ। ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ , ਪਿੰਡ ਹੰਸਾਲੀ ਦੇ ਪ੍ਰਤੀਨਿਧ ਪਵੇਲ ਗਿੱਲ ਅਤੇ ਮੈਨੇਜਰ ਆਂਕੜਾ ਸ਼ੀਤਲ ਬਹਿਲ ਵੱਲੋਂ ਕੇਂਦਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸਕੱਤਰ ਵੀ. ਵਿਦਿਆਵਤੀ ਪਾਸੋਂ ਇਥੇ ਵਿਗਿਆਨ ਭਵਨ ਵਿਖੇ ਵਿਸ਼ਵ ਟੂਰਿਜ਼ਮ ਦਿਵਸ ਮੌਕੇ ਕਰਵਾਏ ਗਏ ਸਮਾਗਸ ਦੌਰਾਨ ਪ੍ਰਾਪਤ ਕੀਤਾ। ਇਸ ਸਮਾਗਮ ਦਾ ਉਦਘਾਟਨ ਉੱਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਵੱਲੋਂ ਕੀਤਾ ਗਿਆ। ਖੇਤੀਬਾੜੀ ਸੈਰ-ਸਪਾਟਾ ਖੇਤਰ ਦੇ ਇਸ ਵੱਕਾਰੀ ਐਵਾਰਡ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੂੰ ਕੌਮੀ ਪੱਧਰ ’ਤੇ ਇਹ ਐਵਾਰਡ ਜਿੱਤਣ ਵਾਲੇ ਪਿੰਡਾਂ ਵਿਚ ਸ਼ੁਮਾਰ ਕੀਤਾ ਗਿਆ ਹੈ। ਹੰਸਾਲੀ ਆਰਗੈਨਿਕ ਫ਼ਾਰਮ ਦੇ ਮਾਲਕ ਸ਼੍ਰੀ ਸੁਖਚੈਨ ਸਿੰਘ ਗਿੱਲ ਅਤੇ ਉਹਨਾਂ ਦੇ ਪੁੱਤਰ ਪਵੇਲ ਗਿੱਲ ਦੇ ਮੁਸੱਲਸਲ ਯਤਨਾਂ ਅਤੇ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੀ ਸੁਹਿਰਦ ਅਗਵਾਈ ਅਤੇ ਸਹਿਯੋਗ ਸਦਕਾ ਇਹ ਪਿੰਡ ਐਗਰੋ ਅਧਾਰਤ ਟੂਰਿਜ਼ਮ ਦਾ ਮਿਸਾਲੀ ਪੇਂਡੂ ਸਥਾਨ ਬਣ ਚੁੱਕਿਆ ਹੈ।


ਸ਼੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਹ ਪਿੰਡ ਔਰਗੈਨਿਕ ਫਾਰਮਿੰਗ ਦੇ ਇੱਕ ਧੁਰੇ ਵੱਜੋਂ ਵਿਕਸਿਤ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਸੈਲਾਨੀ ਇਥੇ ਪੰਜਾਬੀ ਰਿਵਾਇਤੀ ਖਾਣੇ ਦੇ ਨਾਲ-ਨਾਲ ਖੇਤੀ-ਬਾੜੀ ਨਾਲ ਸੰਬੰਧਿਤ ਗਤੀਵਿਧੀਆਂ, ਪੇਂਡੂ ਸੱਭਿਆਚਾਰ ਦੀ ਝਲਕ ਅਤੇ ਮੋਹ ਭਿਜੀ ਆਓ ਭਗਤ ਦਾ ਅਨੰਦ ਮਾਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਇਤਿਹਾਸਿਕ ਸਮਾਰਕਾਂ ਅਤੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਵਿਖੇ ਵੱਖ-ਵੱਖ ਗਤਿਵਿਧੀਆਂ ਕਰਵਾ ਕੇ ਵਿਸ਼ਵ ਟੂਰਿਜ਼ਮ ਦਿਵਸ ਮਨਾਇਆ ਜਾ ਰਿਹਾ ਹੈ। ਇੱਥੇ ਜਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਨਵਾਂ ਪਿੰਡ ਸਰਦਾਰਾਂ ਨੇ ਲੰਘੇ ਵਰ੍ਹੇ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਅਵਾਰਡ ਹਾਸਿਲ ਕੀਤਾ ਸੀ। ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਯੋਗ ਅਗਵਾਈ ਹੇਠ ਪੰਜਾਬ ਕੌਮੀ ਪੱਧਰ ਤੇ ਸੈਰ-ਸਪਾਟਾ ਖਾਸ ਕਰ ਫ਼ਾਰਮ ਟੂਰਿਜ਼ਮ ਦੇ ਖੇਤਰ ਵਿਚ ਮੋਹਰੀ ਸੂਬਾ ਬਣਨ ਦੇ ਆਪਣੇ ਟੀਚੇ ਵੱਲ ਵਧ ਰਿਹਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ