Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

September 27, 2024 07:56 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੱਜ ਸਾਡਾ ਸਿੱਖਿਆ ਸਬੰਧੀ ਸਮਝੌਤਾ ਫਿਨਲੈਂਡ ਨਾਲ ਨੇਪਰੇ ਚੜ੍ਹਿਆ ਹੈ ਜਿਸ ਨਾਲ ਸਾਡੇ ਰਾਜ ਦਾ ਪ੍ਰਾਇਮਰੀ ਸਿੱਖਿਆ ਢਾਂਚਾ ਮਜਬੂਤ ਹੋਵੇਗਾ। ਉਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ ਸੱਭਿਆਚਾਰ ਸਾਂਝ ਵੀ ਵਧੇਗੀ।ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੋਂ ਟ੍ਰੇਨਿੰਗ ਦੁਆਉਣ ਲਈ ਇਹ ਸਮਝੋਤਾ ਕੀਤਾ ਹੈ। ਇਸ ਸਮਝੌਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਿਨਲੈਂਡ ਪੂਰੀ ਦੁਨੀਆ ਵਿੱਚ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ ਮੌਹਰੀ ਦੇਸ਼ ਹੈ ਜਿੱਥੇ ਬੱਚਿਆਂ ਨੂੰ ਮੁੱਢਲੀ ਸਿੱਖਿਆ ਦੇਣ ਲਈ ਨਾਟਕ, ਪੜਚੋਲ ਅਤੇ ਰੋਜਾਨਾ ਦੀ ਦਿਨਚਰਿਆ ਦੀ ਵਰਤੋਂ ਕੀਤੀ ਜਾਂਦੀ ਹੈ। ਫਿਨਲੈਂਡ ਦਾ ਸਿੱਖਿਆ ਸਿਸਟਮ ਬੱਚੇ ਦੇ ਮੁੱਢਲੇ ਸਮੇਂ ਵਿੱਚ ਹੀ ਉਸਨੂੰ ਸਿੱਖਿਆ ਅਤੇ ਸੰਭਾਲ ’ਤੇ ਜੋਰ ਦਿੰਦਾ ਹੈ ਤਾਂ ਜੋ ਸਾਰੀ ਉਮਰ ਬੱਚੇ ਵਿੱਚ ਸਿੱਖਣ ਅਤੇ ਸਮਝਣ ਦੇ ਗੁਣ ਵਧਦੇ ਜਾਣ। ਉਹਨਾਂ ਦੱਸਿਆ ਕਿ ਫਿਨਲੈਂਡ ਦੀਆਂ ਪੰਜ ਯੂਨੀਵਰਸਿਟੀਆਂ ਵੱਲੋਂ ਇਹ ਸਿਖਲਾਈ ਦੇਣ ਲਈ ਦਿਲਚਸਪੀ ਦਿਖਾਈ ਗਈ ਸੀ, ਜਿਹਨਾਂ ਵਿਚੋਂ ਯੂਨੀਵਰਸਿਟੀ ਆਫ ਤੁਰਕੂ ਨੂੰ ਚੁਣਿਆ ਗਿਆ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 202 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 102 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ। ਫਿਨਲੈਂਡ ਵਿਖੇ ਟ੍ਰੇਨਿੰਗ ਹਾਂਸਲ ਕਰਨ ਦੇ ਇਛੁੱਕ ਅਧਿਆਪਕ ਮਿਤੀ 27 ਸਤੰਬਰ 2024 ਸ਼ਾਮ ਤੱਕ ਵੈਬਸਾਈਟ ਤੇ ਅਪਲਾਈ ਕਰ ਸਕਦੇ ਹਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ