Thursday, April 25, 2024
BREAKING NEWS
ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨ

National

Corona ਕਾਰਨ ਅਨਾਥ ਹੋ ਚੁੱਕੇ ਬੱਚਿਆਂ ਦੀ ਜ਼ਿੰਮੇਵਾਰੀ ਚੁੱਕੇਗੀ ਕੇਜਰੀਵਾਲ ਸਰਕਾਰ

May 14, 2021 05:18 PM
SehajTimes

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇੱਕ ਵੱਡਾ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਉਨ੍ਹਾਂ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਜੋ ਕੋਰੋਨਾ ਕਾਰਨ ਮਾਂ-ਪਿਓ ਨੂੰ ਗੁਆ ਚੁੱਕੇ ਹਨ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਮੇਂ ਦੌਰਾਨ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਵਿੱਚ ਕਈ ਬੱਚਿਆਂ ਦੇ ਮਾਪਿਆਂ ਦੀ ਮੌਤ ਕੋਰੋਨਾ ਕਾਰਨ ਹੋਈ ਸੀ। ਅਜਿਹੇ ਅਨਾਥ ਬੱਚਿਆਂ ਦੇ ਪਾਲਣ ਪੋਸ਼ਣ ਅਤੇ ਉਨ੍ਹਾਂ  ਦੇ ਪੜ੍ਹਾਈ  ਦਾ ਖਰਚਾ ਦਿੱਲੀ ਸਰਕਾਰ ਸਹਿਣ ਕਰੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਹਨ, ਜਿਨ੍ਹਾਂ ਦੇ ਜਵਾਨ ਬੱਚੇ ਚਲੇ ਗਏ ਅਤੇ ਹੁਣ ਘਰ ਚਲਾਉਣ ਵਾਲਾ ਕੋਈ ਨਹੀਂ ਹੈ। ਦਿੱਲੀ ਸਰਕਾਰ ਉਨ੍ਹਾਂ ਬਜ਼ੁਰਗਾਂ ਦੀ ਮਦਦ ਕਰੇਗੀ, ਜਿਨ੍ਹਾਂ ਦੇ ਘਰਾਂ ਵਿੱਚ ਕਮਾਈ ਕਰਨ ਵਾਲਾ ਕੋਈ ਨਹੀਂ ਹੈ।  ਸੀ ਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਬੱਚੇ ਆਪਣੇ ਮਾਪਿਆਂ ਨੂੰ ਗੁਆ ਚੁੱਕੇ ਹਨ, ਪਰ ਮੈਂ ਕਹਿੰਦਾ ਹਾਂ ਕਿ ਤੁਸੀਂ ਬੱਚੇ ਚਿੰਤਾ ਨਾ ਕਰੋ, ਮੈਂ ਹਾਂ।

Have something to say? Post your comment