Sunday, November 02, 2025

Doaba

DC ਅਤੇ SSP ਨੇ ਅਧਿਕਾਰੀਆਂ ਨੂੰ ਪੰਚਾਇਤੀ ਚੋਣਾਂ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ

September 28, 2024 05:52 PM
SehajTimes
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) (ਲੁਧਿਆਣਾ ਦਿਹਾਤੀ) ਸ੍ਰੀ ਨਵਨੀਤ ਸਿੰਘ ਬੈਂਸ ਅਤੇ ਐਸ.ਐਸ.ਪੀ ਖੰਨਾ ਅਸ਼ਵਨੀ ਗੋਟਿਆਲ ਨੇ ਐਸ.ਡੀ.ਐਮਜ਼ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਪੰਚਾਇਤੀ ਚੋਣਾਂ ਦੌਰਾਨ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇੱਥੇ ਲੁਧਿਆਣਾ ਕਮਿਸ਼ਨਰੇਟ, ਲੁਧਿਆਣਾ ਦਿਹਾਤੀ ਪੁਲਿਸ ਅਤੇ ਖੰਨਾ ਪੁਲਿਸ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਸੀ ਅਤੇ ਦੋਵੇਂ ਐਸ.ਐਸ.ਪੀਜ਼ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਇਨ੍ਹਾਂ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਤਾਂ ਜੋ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਪੂਰੀ ਤਰ੍ਹਾਂ ਗੈਰ-ਵਾਜਬ ਹੋਵੇਗੀ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਚੋਣਾਂ ਦੌਰਾਨ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾ ਲਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਹਨਾਂ ਪੰਚਾਇਤੀ ਚੋਣ ਦੇ ਅਮਨ-ਅਮਾਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਤਾਇਨਾਤ ਪੁਲੀਸ ਦੀਆਂ ਗਸ਼ਤ ਪਾਰਟੀਆਂ ਰਾਹੀਂ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ।
ਇਸੇ ਤਰ੍ਹਾਂ ਡੀ.ਸੀ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਵੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕੇ/ਚੈੱਕ ਪੁਆਇੰਟ ਸਥਾਪਤ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਜ਼ਿਲ੍ਹੇ ਭਰ ਵਿੱਚ ਸ਼ਾਂਤਮਈ ਮਾਹੌਲ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਯੋਗ ਵਿਅਕਤੀ ਸੁਤੰਤਰ ਤੌਰ 'ਤੇ ਵੋਟ ਪਾ ਸਕੇ ਜਿਸ ਨਾਲ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ