Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਗਰਵਾਲ ਭਾਈਚਾਰੇ ਦਾ ਮੁਲਕ ਦੀ ਤਰੱਕੀ 'ਚ ਅਹਿਮ ਯੋਗਦਾਨ : ਸਿੰਗਲਾ

September 28, 2024 07:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਅਤੇ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਆਖਿਆ ਕਿ ਮੁਲਕ ਦੀ ਤਰੱਕੀ ਵਿੱਚ ਅਗਰਵਾਲ ਭਾਈਚਾਰੇ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਕਾਰੋਬਾਰੀ ਹਰ ਵਰ੍ਹੇ ਕਰੋੜਾਂ ਰੁਪਏ  ਟੈਕਸ ਦੇ ਰੂਪ ਵਿੱਚ ਸਰਕਾਰ ਨੂੰ ਅਦਾ ਕਰ ਰਹੇ ਹਨ, ਜਿਸ ਨਾਲ ਦੇਸ਼ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਦਾ ਹੈ। ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸਰੂਪ ਚੰਦ ਸਿੰਗਲਾ  ਸਨਿੱਚਰਵਾਰ ਨੂੰ ਸੁਨਾਮ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਸਨ। ਅਗਰਸੈਨ ਜੈਅੰਤੀ ਸੁਨਾਮ ਵਿਖੇ ਪੰਜ ਅਕਤੂਬਰ ਨੂੰ ਰਾਜ ਪੱਧਰੀ ਸਮਾਗਮ ਆਯੋਜਿਤ ਕਰਕੇ ਮਨਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਅਗਰਵਾਲ ਸਭਾ ਸੁਨਾਮ ਦੇ ਮੁੱਖ ਸਲਾਹਕਾਰ ਘਨਸ਼ਿਆਮ ਕਾਂਸਲ, ਪ੍ਰਧਾਨ ਈਸ਼ਵਰ ਗਰਗ ਅਤੇ ਚੇਅਰਮੈਨ ਪ੍ਰੇਮ ਗੁਪਤਾ ਨੇ ਕਿਹਾ ਕਿ ਰਾਸ਼ਟਰ ਹਿੱਤ ਤੋਂ ਬਾਅਦ ਪੰਜਾਬ ਅਗਰਵਾਲ ਸਭਾ ਦਾ ਉਦੇਸ਼ ਸਮਾਜ ਨੂੰ ਇਕਜੁੱਟ ਕਰਕੇ ਸਮੱਸਿਆਵਾਂ ਅਤੇ ਬੁਰਾਈਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਅਗਰਵਾਲ ਸਭਾ ਵੱਲੋਂ ਜਨਮ ਦਿਹਾੜੇ ਨੂੰ ਲੈ ਕੇ ਪੂਰੇ ਉਤਸ਼ਾਹ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇੱਥੇ ਹੋਣ ਵਾਲਾ ਸਮਾਗਮ ਆਪਣੇ ਆਪ ਵਿੱਚ ਇਤਿਹਾਸਕ ਹੋਵੇਗਾ। ਇਸ ਮੌਕੇ ਆਰ.ਐਨ.ਕਾਂਸਲ, ਮੋਹਨ ਲਾਲ ਗਰਗ (ਜ਼ਿਲ੍ਹਾ ਪ੍ਰਧਾਨ), ਨਰੇਸ਼ ਭੋਲਾ, ਪੁਨੀਤ ਮਿੱਤਲ, ਸੰਦੀਪ ਗਰਗ, ਮੁਨੀਸ਼ ਗਰਗ, ਅਸ਼ੋਕ ਕਾਂਸਲ, ਸਾਹਿਲ ਕਾਂਸਲ, ਰਾਮ ਸਰੂਪ, ਪਰਵਿੰਦ ਜੈਨ, ਸ਼ਸ਼ੀ ਗਰਗ, ਸੁਰੇਸ਼ ਕੁਮਾਰ ਪਰਵੀਨ ਬਿੱਟੂ ਆਦਿ ਹਾਜ਼ਰ ਸਨ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ