Monday, June 16, 2025

Chandigarh

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

September 28, 2024 08:47 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ