Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ 'ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ 

September 30, 2024 12:48 PM
SehajTimes
ਐਸ.ਏ.ਐਸ.ਨਗਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ, ਬੱਸ ਸਟੈਂਡ ਹੰਡੇਸਰਾ, ਸਿਸਵਾਂ ਟੀ ਪੁਆਇੰਟ, ਸੇਖੋਂ ਬੈਂਕੁਇੰਟ ਢਕੋਲੀ, ਬੇਹੜਾ ਮੋੜ ਡੇਰਾਬੱਸੀ, ਰਾਮਗੜ੍ਹ-ਦਫ਼ਰਪੁਰ ਰੋਡ ਮੁਬਾਰਕਪੁਰ ਵਿਖੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਲਗਾਉਣ ਲਈ ਆਖਿਆ ਹੈ। ਉਨ੍ਹਾਂ ਜ਼ਿਲ੍ਹਾ ਮੰਡੀ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਸਥਾਨਕ ਮੰਡੀਆਂ ਵਿੱਚ ਹੋਰ ਰਾਜਾਂ ਤੋਂ ਝੋਨੇ ਦੀ ਆਮਦ 'ਤੇ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ।   ਡਿਪਟੀ ਕਮਿਸ਼ਨਰ ਅਨੁਸਾਰ ਹਰਿਆਣਾ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਬਾਹਰੋਂ ਵੱਡੀ ਮਾਤਰਾ ਚ ਫ਼ਸਲ ਆਉਣ ਦੇ ਖ਼ਦਸ਼ੇ ਕਾਰਨ ਥਾਂ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਥਾਨਕ ਕਮਿਸ਼ਨ ਏਜੰਟਾਂ ਜਾਂ ਹੋਰ ਪ੍ਰਬੰਧਾਂ ਰਾਹੀਂ ਦੂਜੇ ਰਾਜਾਂ ਤੋਂ ਫਸਲ ਦੀ ਆਮਦ ਕਾਰਨ ਖਰੀਦ ਪ੍ਰਕਿਰਿਆ ਵਿੱਚ ਰੁਕਾਵਟ ਬਣਦੀ ਹੈ। ਜਦ ਕਿ ਸਥਾਨਕ ਸਿਵਲ ਪ੍ਰਸ਼ਾਸਨ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਤੋਂ ਜਿਣਸ ਦੀ ਅਨੁਮਾਨਤ ਆਮਦ ਲਈ ਪ੍ਰਬੰਧ ਕਰਦਾ ਹੈ ਪਰ ਇਨ੍ਹਾਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਫ਼ਸਲ ਦੀ ਗੈਰ-ਕਾਨੂੰਨੀ ਵਿਕਰੀ ਕਾਰਨ ਪ੍ਰਬੰਧਾਂ ਵਿੱਚ ਮੁਸ਼ਕਿਲ ਆਉਂਦੀ ਹੈ। ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ‘ਹੋਰ ਰਾਜ ਦੀ ਫ਼ਸਲ’ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵਿੱਕਰੀ ਲਈ ਨਾ ਆ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲੀਸ ਨੂੰ ਸਾਉਣੀ ਦੇ ਮੰਡੀਕਰਨ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਖਰੜ, ਰੁੜਕੀ, ਦਾਊਂ ਮਾਜਰਾ, ਭਾਗੋ ਮਾਜਰਾ, ਸਨੇਟਾ, ਕੁਰਾਲੀ, ਖਿਜਰਾਬਾਦ, ਡੇਰਾਬੱਸੀ, ਅਮਲਾਲਾ, ਸਮਗੌਲੀ, ਲਾਲੜੂ, ਟਿਵਾਣਾ, ਤਸੰਬਲੀ, ਜਰੋਟ ਅਤੇ ਬਨੂੜ ਵਿਖੇ ਖਰੀਦ ਕੇਂਦਰ ਬਣਾਏ ਗਏ ਹਨ। ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 215220 ਮੀਟਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਸੀ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ