Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਐਸ.ਐਫ.ਸੀ.ਕਾੱਨਵੈਂਟ ਸਕੂਲ ਜਲਾਲਾਬਾਦ ਮੋਗਾ ਵਿੱਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ 

September 30, 2024 01:03 PM
Amjad Hussain Khan
ਮੋਗਾ : ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ.ਐਫ.ਸੀ ਕਾੱਨਵੈਂਟ ਸਕੂਲ ਜਲਾਲਾਬਾਦ ਮੋਗਾ ਜੋ ਕਿ ਆਈ.ਸੀ.ਐਸ.ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ ਵਿੱਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਤੇ ਸ਼ਹੀਦ ਭਗਤ ਸਿੰਘ ਦੇ ਸਰੂਪ ਤੇ ਫੁੱਲ ਅਰਪਿਤ ਕੀਤੇ ਗਏ ਤੇ ਸ਼ਰਧਾਂਜਲੀ ਦਿੱਤੀ ਗਈ ਇਸ ਤੋਂ ਬਾਅਦ ਕੁੱਝ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਦੁਆਰਾ ਭਗਤ ਸਿੰਘ ਦੀ ਜੀਵਨ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਭਾਸ਼ਣ ਅਤੇ ਕੋਰੀਓ ਗਰਾਫੀ ਪੇਸ਼ ਕੀਤੀ ਗਈ ਬੱਚੇ ਉਹਨਾਂ ਦੇ ਜੀਵਨ ਦੀਆਂ ਘਟਨਾਵਾਂ ਨੂੰ ਦੇਖ ਕੇ ਬਹੁਤ ਭਾਵਕ ਹੋਏ ਇਸ ਮੌਕੇ ਉੱਤੇ ਸਕੂਲ ਡਾਇਰੈਕਟਰ ਸੁਖਬੀਰ ਸਿੰਘ ਬਰਾੜ ਅਤੇ ਸਕੂਲ ਪ੍ਰਿੰਸੀਪਲ ਪਵਨਦੀਪ ਕੌਰ ਚਾਹਲ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਉਨਾਂ ਦੁਆਰਾ ਕੀਤਾ ਗਿਆ ਸੰਘਰਸ਼ ਅਤੇ ਉਹਨਾਂ ਦੁਆਰਾ ਦੇਸ਼ ਦੇ ਲਈ ਦਿੱਤੇ ਗਏ ਬਲੀਦਾਨ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਉਹਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਕਿਸ ਪ੍ਰਕਾਰ ਉਹਨਾਂ ਨੇ ਅੰਗਰੇਜ਼ੀ ਸ਼ਾਸਨ ਦੇ ਵਿਰੁੱਧ ਆਵਾਜ਼ ਉਠਾਈ ਉਨਾਂ ਨੇ ਬੱਚਿਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਾਨੂੰ ਹਮੇਸ਼ਾ ਦੇਸ਼ ਪ੍ਰੇਮ ਦੀ ਭਾਵਨਾ ਅਤੇ ਏਕਤਾ ਨੂੰ ਵਧਾਵਾ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਬੱਚਿਆਂ ਤੇ ਅਧਿਆਪਕਾਂ ਦੇ ਦੁਆਰਾ ਇਨਕਲਾਬ ਜਿੰਦਾਬਾਦ ਦੇ ਨਾਰੇ ਲਗਾਏ ਗਏ ਇਸ ਤੋਂ ਬਾਅਦ ਜਮਾਤ ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਅਰਦਾਸ ਫਿਲਮ ਦਿਖਾਈ ਗਈ ਬੱਚੇ ਇਸ ਫਿਲਮ ਨੂੰ ਦੇਖ ਕੇ ਬਹੁਤ ਅਨੰਦਤ ਮਹਿਸੂਸ ਕਰ ਰਹੇ ਸੀ ਇਸ ਮੌਕੇ ਉਤੇ ਸਕੂਲ ਦੇ ਸੀਈਓ ਅਭਿਸ਼ੇਕ ਜਿੰਦਲ ਤੇ ਸੀਨਮ ਜਿੰਦਲ ਨੇ ਵੀ ਸਾਰੇ ਅਧਿਆਪਕਾਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਵਧਾਈਆਂ ਦਿੱਤੀਆਂ ਤੇ ਹਮੇਸ਼ਾ ਆਪਣੇ ਦੇਸ਼ ਦੇ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੱਤੀ। 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ