Monday, December 15, 2025

Chandigarh

ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀ

September 30, 2024 03:55 PM
ਅਮਰਜੀਤ ਰਤਨ

ਚੰਡੀਗੜ੍ਹ : ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ 13 ਸਾਲਾ ਬਾਲ ਅਦਾਕਾਰਾ ਮਾਈਸ਼ਾ ਦੀਕਸ਼ਿਤ ਅਤੇ ਉਸ ਦੀ ਮਾਸੀ ਸੁਰਭੀ, ਜੋ ਆਪਣਾ ਜਨਮਦਿਨ ਮਨਾਉਣ ਗਈ ਸੀ, ਦੇ ਖੰਭੇ ਤੋਂ ਟਾਈਲਾਂ ਡਿੱਗਣ ਕਾਰਨ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟਾਈਲਾਂ ਉਖੜਨ ਵਾਲੀ ਥਾਂ ਤੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ।ਮਾਈਸ਼ਾ ਨੇ ਟੀਵੀ ਸੀਰੀਅਲ ਸਿਲਸਿਲਾ ਬਦਲਤੇ ਰਿਸ਼ਤਿਆਂ ਕਾ, ਮਿਸ਼ਟੀ ਖੰਨਾ, ਜਨ ਜਨਨੀ ਮਾਂ ਵੈਸ਼ਨੋ ਦੇਵੀ-ਕਹਾਣੀ ਮਾਤਰਾਨੀ ਅਤੇ ਮਾਤਾ ਵੈਸ਼ਨਵੀ ਵਿੱਚ ਕੰਮ ਕੀਤਾ ਹੈ। ਉਸ ਦਾ ਪਰਿਵਾਰ ਸੈਕਟਰ-22 ਵਿੱਚ ਰਹਿੰਦਾ ਹੈ। ਉਹ ਉੱਥੇ ਆਪਣਾ ਜਨਮ ਦਿਨ ਮਨਾਉਣ ਗਈ ਸੀ। ਹਰ ਕੋਈ ਸ਼ਾਮ ਦੇ ਚਾਰ ਵਜੇ ਮਾਲ ਵਿੱਚ ਘੁੰਮ ਰਿਹਾ ਸੀ।ਮਾਈਸ਼ਾ ਅਤੇ ਉਸਦੀ ਮਾਸੀ ਦੋਵੇਂ ਇਕੱਠੇ ਸੈਰ ਕਰ ਰਹੇ ਸਨ। ਉਹ ਫੋਟੋਆਂ ਵੀ ਖਿੱਚ ਰਹੀ ਸੀ। ਜਦੋਂ ਉਹ ਦੋਵੇਂ ਜਣੇ ਹੇਠਲੀ ਮੰਜ਼ਿਲ ਦੀਆਂ ਪੌੜੀਆਂ ਨੇੜੇ ਖੰਭੇ ਤੋਂ ਲੰਘਣ ਲੱਗੇ ਤਾਂ ਅਚਾਨਕ ਪਿੱਲਰ ਦੀਆਂ ਕੁਝ ਟਾਈਲਾਂ ਉਨ੍ਹਾਂ ‘ਤੇ ਡਿੱਗ ਪਈਆਂ। ਜਿਸ ਵਿਚ ਉਹ ਜ਼ਖਮੀ ਹੋ ਗਈ। ਮਾਈਸ਼ੋ ਦੇ ਪੇਟ ਅਤੇ ਮਾਸੀ ਦੇ ਸਿਰ ‘ਤੇ ਛੇ ਟਾਂਕੇ ਲੱਗੇ ਹਨ। ਦੋਵਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਹੈ। ਮਾਈਸ਼ਾ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ