Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕ ਵਿਅਕਤੀ 32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ 

September 30, 2024 04:02 PM
SehajTimes
 ਡੇਰਾਬੱਸੀ : ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਜਾਇਜ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟੈਂਡ, ਡੇਰਾਬਸੀ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਜਗਤਾਰ ਸਿੰਘ ਉਰਫ ਤਾਰਾ ਗੁੱਜਰ ਪੁੱਤਰ ਅਜੈਬ ਸਿੰਘ ਵਾਸੀ ਦਾਦਪੁਰ ਮੁਹੱਲਾ, ਨੇੜੇ ਮਸਜਿਦ ਡੇਰਾਬਸੀ ਜਿਸ ਪਾਸ ਨਜਾਇਜ ਹਥਿਆਰ ਹੈ, ਇਸ ਸਮੇਂ ਸਾਹਬ ਪੰਜਾਬੀ ਢਾਬਾ ਡੇਰਾਬਸੀ-ਅੰਬਾਲ਼ਾ ਰੋਡ ਤੇ ਖੜਾ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ, ਜੇਕਰ ਰੇਡ ਕਰਕੇ ਜਗਤਾਰ ਸਿੰਘ ਉਕਤ ਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਨਜਾਇਜ ਹਥਿਆਰ ਅਤੇ ਐਮੂਨੀਸ਼ਨ ਬ੍ਰਾਮਦ ਹੋ ਸਕਦਾ ਹੈ। ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀ ਵਿਰੁੱਧ ਮੁਕੱਦਮਾ ਨੰ: 296 ਮਿਤੀ 24-09-2024 ਅ/ਧ 25-54-59 ਅਸਲਾ ਐਕਟ ਥਾਣਾ ਡੇਰਾਬਸੀ ਰਜਿਸਟਰ ਕੀਤਾ ਗਿਆ। ਜਿਸਨੂੰ ਨੇੜੇ ਸਾਹਬ ਪੰਜਾਬੀ ਢਾਬਾ ਡੇਰਾਬਸੀ-ਅੰਬਾਲ਼ਾ ਰੋਡ ਤੋਂ ਕਾਬੂ ਕਰਕੇ, ਦੋਸ਼ੀ ਪਾਸੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ, ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ।
 
ਨਾਮ ਪਤਾ ਦੋਸ਼ੀ:-
 
ਦੋਸ਼ੀ ਜਗਤਾਰ ਸਿੰਘ ਉਰਫ ਤਾਰਾ ਗੁੱਜਰ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਮੀਆਂਪੁਰ, ਥਾਣਾ ਲਾਲੜੂ ਹਾਲ ਵਾਸੀ ਦਾਦਪੁਰਾ ਮੁਹੱਲਾ, ਨੇੜੇ ਮਸਜਿਦ, ਬਰਵਾਲ਼ਾ ਰੋਡ ਡੇਰਾਬਸੀ, ਥਾਣਾ ਡੇਰਾਬਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਜਿਸਦੀ ਉਮਰ ਕ੍ਰੀਬ 19 ਸਾਲ ਹੈ, ਜੋ 08 ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ।
 
ਬ੍ਰਾਮਦਗੀ ਦਾ ਵੇਰਵਾ:-
 
01 ਪਿਸਟਲ .32 ਬੋਰ ਸਮੇਤ 02 ਕਾਰਤੂਸ

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ