Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੱਲਾ ਮਜ਼ਦੂਰਾਂ ਦੀ ਸੂਬਾ ਪੱਧਰੀ ਹੜਤਾਲ ਅੱਜ ਤੋਂ 

September 30, 2024 04:16 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੰਜਾਬ ਦੀਆਂ ਅਨਾਜ਼ ਮੰਡੀਆਂ ਵਿੱਚ ਕੰਮ ਕਰਦੇ ਗੱਲਾ ਮਜ਼ਦੂਰਾਂ ਨੇ ਪਹਿਲੀ ਅਕਤੂਬਰ ਤੋਂ ਸੂਬਾ ਪੱਧਰੀ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ। ਮਜ਼ਦੂਰਾਂ ਦੀ ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰੀ ਵਿੱਚ ਨਿਗੂਣਾ ਵਾਧਾ ਕੀਤਾ ਗਿਆ ਹੈ। ਮੰਡੀ ਮਜ਼ਦੂਰਾਂ ਦੀ ਹੜਤਾਲ ਕਾਰਨ ਸੂਬੇ ਅੰਦਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਤੇ ਅਸਰ ਪੈਣ ਦੇ ਆਸਾਰ ਪੈਦਾ ਹੋ ਗਏ ਹਨ। ਸੋਮਵਾਰ ਨੂੰ ਸੁਨਾਮ ਵਿਖੇ ਪੁੱਜੇ ਗੱਲਾ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਤੋਲੀ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ ਨਿਗੂਣਾ ਵਾਧਾ ਕੀਤਾ ਗਿਆ ਹੈ ਜਿਸ ਕਾਰਨ ਮਾਮੂਲੀ ਵਾਧੇ ਨੂੰ ਲੈਕੇ ਮਜ਼ਦੂਰਾਂ ਵਿੱਚ ਭਾਰੀ ਰੋਸ ਹੈ । ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਗੱਲਾ ਮਜ਼ਦੂਰਾਂ ਨੇ ਪਹਿਲੀ ਅਕਤੂਬਰ ਤੋਂ ਸੂਬੇ ਭਰ ਵਿੱਚ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਦੇ  ਸੂਬਾ ਪ੍ਰਧਾਨ ਰਾਕੇਸ਼ ਤੋਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਈਸ ਇੰਡੈਕਸ (ਮੁੱਲ ਸੂਚਕ ਅੰਕ) ਦੇ ਖੋਖਲੇ ਪੈਮਾਨੇ ਅਨੁਸਾਰ ਅੱਠ ਪੈਸੇ ਦਾ ਜੋ ਮਾਮੂਲੀ ਵਾਧਾ ਕੀਤਾ ਹੈ ਉਹ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਦੀ ਮੰਗ ਹੈ ਕਿ ਮਜ਼ਦੂਰੀ ਰੇਟ ਵਿੱਚ ਘੱਟੋ ਘੱਟ ਪੱਚੀ ਫੀਸਦੀ ਦਾ ਵਾਧਾ ਕੀਤਾ ਜਾਵੇ ਅਤੇ ਲੋਡਿੰਗ ਪੰਜ ਰੁਪਏ ਪ੍ਰਤੀ ਬੋਰੀ ਕੀਤੀ ਜਾਵੇ। ਉਹਨਾਂ ਮਜ਼ਦੂਰੀ ਦਾ ਭਾਵ ਹਰਿਆਣਾ ਦੇ ਬਰਾਬਰ ਕਰਨ ਦੀ ਮੰਗ ਰੱਖੀ ਸੀ ਪਰ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਕੋਈ ਫੈਸਲਾ ਨਹੀਂ ਲਿਆ ਗਿਆ ਜਿਸ ਕਾਰਨ ਇਕ ਅਕਤੂਬਰ ਤੋਂ ਸਮੁੱਚੇ ਪੰਜਾਬ ਵਿੱਚ ਹੜਤਾਲ ਕਰਕੇ ਮੰਡੀਆਂ ਦਾ ਕੰਮ ਠੱਪ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਸੂਬਾਈ ਚੇਅਰਮੈਨ ਦਰਸ਼ਨ ਲਾਲ ਖੰਨਾ, ਸੁਨਾਮ ਮੰਡੀ ਪ੍ਰਧਾਨ ਸੁਰੇਸ਼ ਕੁਮਾਰ, ਦੀਪਕ ਕੁਮਾਰ, ਸੰਜੇ ਕੁਮਾਰ ,ਮਿੱਠੂ ਸਿੰਘ, ਰਾਜ ਕੁਮਾਰ ,ਨੀਸੂ ਕੁਮਾਰ, ਅਸ਼ੋਕ ਕੁਮਾਰ, ਸੰਜੇ ਕੁਮਾਰ, ਛੱਜੂ ਰਾਮ, ਰਾਕੇਸ਼ ਕੁਮਾਰ ,ਜੋਨੀ ,ਸੋਮਾ, ਅਨਿਲ ਅਤੇ ਕਮਲ ਸਮੇਤ ਭਾਰੀ ਗਿਣਤੀ ਵਿੱਚ ਮੰਡੀ ਮਜ਼ਦੂਰ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ