Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਗਰੀਬ Covid ਮਰੀਜ਼ਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ Punjab Police : ਐੱਸ ਪੀ

May 14, 2021 05:39 PM
Surjeet Singh Talwandi
ਜ਼ੀਰਕਪੁਰ/ਐਸ ਏ ਐਸ ਨਗਰ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ "ਭੋਜਨ ਹੈਲਪਲਾਈਨ" ਦਾ ਅੱਜ ਐੱਸ.ਪੀ (ਦਿਹਾਤੀ) ਰਵਜੋਤ ਕੌਰ ਨੇ ਜ਼ੀਰਕਪੁਰ ਅਤੇ ਢਕੋਲੀ ਥਾਣਾ ਖੇਤਰਾਂ ਵਿੱਚ ਆਗਾਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਵਿਚ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ (ਦਿਹਾਤੀ) ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਕੋਰੋਨਾ ਦੇ ਗਰੀਬ ਅਤੇ ਬੇਸਹਾਰਾ ਮਰੀਜਾਂ ਦੀ ਖਾਣ-ਪੀਣ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ ਦੇ ਮੰਤਵ ਨਾਲ਼ 181 ਅਤੇ 112 ਹੈਲਪਲਾਈਨ ਦੀ ਸ਼ੁਰਵਾਤ ਕੀਤੀ ਗਈ ਹੈ ਜਿਸ ਦੇ ਤਹਿਤ ਹੈਲਪਲਾਈਨ ਤੇ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਏਗੀ।  ਡਾ. ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਉਤੇ 2020 ਵਿੱਚ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ਬੀਤੇ ਸਾਲ ਅਪ੍ਰੈਲ-ਜੂਨ ਮਹੀਨੇ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੀ ਸਰਗਰਮ ਭਾਈਵਾਲੀ ਨਾਲ ਪੰਜਾਬ ਦੇ ਲੋਕਾਂ ਤੱਕ ਪੱਕਿਆ ਹੋਇਆ ਅਤੇ ਸੁੱਕਾ ਰਾਸ਼ਨ ਸਫਲਤਾ ਨਾਲ ਪਹੁੰਚਾਇਆ ਸੀ। ਇਸ ਨੇਕ ਕਾਰਜ ਵਿੱਚ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਸ਼ਹਿਰ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ। ਇਸ ਮੌਕੇ ਡੀਐਸਪੀ ਗੁਰਪ੍ਰੀਤ ਸਿੰਘ ਬੈਂਸ, ਡੀਐਸਪੀ ਜ਼ੀਰਕਪੁਰ ਅਮਰੋਜ਼ ਸਿੰਘ ਅਤੇ ਐਸਐਚਓ ਢਕੋਲੀ ਦੀਪਇੰਦਰ ਸਿੰਘ ਬਰਾੜ ਮੌਜੂਦ ਸਨ।  

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ