Thursday, September 18, 2025

Doaba

ਭਾਰੀ ਮਾਤਰਾ ਵਿੱਚ ਚੋਰੀ ਕੀਤੇ ਗਹਿਣਿਆ ਸਮੇਤ ਚੋਰ ਚੜ੍ਹੇ ਪੁਲਿਸ ਦੇ ਹੱਥੇ

September 30, 2024 05:12 PM
SehajTimes
ਹੁਸ਼ਿਆਰਪੁਰ : ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਚੋਰੀ ਅਤੇ ਲੁੱਟਾਂ ਖੋਹਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਜਸਪ੍ਰੀਤ ਸਿੰਘ ਪੀ.ਪੀ.ਐਸ ਉਪ ਕਤਪਾਨ ਪੁਲਿਸ ਗੜਸ਼ੰਕਰ ਦੀਆ ਹਦਾਇਤਾ ਅਨੁਸਾਰ ਐਸ.ਆਈ ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਏ ਐਸ ਆਈ ਦਿਲਬਾਗ ਸਿੰਘ ਕੋਲ ਉਂਕਾਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਵਾਰਡ ਨੰਬਰ 01 ਗਲੀ ਬਾਬੂ ਗੰਗਾ ਦਾਸ ਥਾਣਾ ਮਾਹਿਲਪੁਰ ਨੇ ਦੱਸਿਆ ਸੀ ਕਿ ਉਹ ਆਪਣੀ ਪਤਨੀ ਦੀ ਦਵਾਈ ਲੈਣ ਬੰਗਿਆ ਸ਼ੀਹਰ ਨੂੰ ਚਲੇ ਗਿਆ ਸੀ। ਜਦੋਂ ਦੁਪਿਹਰ ਨੂੰ ਵਾਪਸ ਘਰ ਆਇਆ ਤਾ ਦੇਖਿਆ ਕਿ ਘਰ ਦੇ ਅੰਦਰ ਕਮਰਿਆਂ ਦੇ ਵਿਚ ਸਮਾਨ ਖਿਲਰਿਆ ਪਿਆ ਸੀ ਅਤੇ ਘਰ ਵਿੱਚ ਪਏ 20,000 ਰੁਪਏ ਭਾਰਤੀ ਕਰੰਸੀ, ਦੋ ਸੋਨੇ ਦੇ ਲੇਡੀਜ ਸੈੱਟ, 04 ਲੇਡੀਜ ਸੋਨੇ ਦੀਆਂ ਮੁੰਦਰੀਆਂ, 02 ਜੈਂਟਸ ਮੁੰਦਰੀਆਂ ਸੋਨਾ, ਕੰਨਾ ਦੇ 04 ਸੋਨੇ ਦੇ ਝੁੰਮਕੇ, 02 ਸੈਂਟ ਸੋਨੇ ਦੀਆਂ ਵਾਲੀਆਂ, 03 ਜੋੜੇ ਚਾਂਦੀ ਦੀਆਂ ਝਾਜਰਾਂ, 01 ਸੋਨੇ ਦੀ ਘੜੀ, ਇੱਕ ਬੱਚੇ ਦਾ ਚਾਂਦੀ ਦਾ ਕੰਗਣਾਂ ਦਾ ਸੈੱਟ ਅਤੇ ਇੱਕ ਕੜਾ ਚਾਂਦੀ ਕੋਈ ਨਾ ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਏ ਹਨ। ਉਹਨਾਂ ਦੱਸਿਆ ਕਿ ਚੋਰੀ ਹੋਣ ਤੋ ਕਰੀਬ 05 ਘੰਟਿਆ ਵਿੱਚ ਹੀ ਕਥਿਤ ਦੋਸ਼ੀਆ ਨੂੰ ਟਰੇਸ ਕਰਕੇ ਨਰਿੰਦਰ ਸਿੰਘ ਉਰਫ ਨਿੰਦਰ ਪੁੱਤਰ ਰਣਜੀਤ ਸਿੰਘ ਵਾਸੀ ਬੱਸੀ ਮੁਸਤਫਾ ਅਤੇ ਅਮਰੀਕ ਸਿੰਘ ਉਰਫ ਗੋਰਾ ਪੁੱਤਰ ਬਲਬੀਰ ਚੰਦ ਵਾਸੀ ਇਲਾਹਾਬਾਦ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਨੂੰ ਅੱਜ ਅਦਾਲਤ ਵਿੱਚ ਕਰਕੇ ਤੇਂ ਇਹਨਾ ਦਾ ਰਿਮਾਡ ਹਾਸਲ ਕਰਕੇ ਇਹਨਾ ਪਾਸੋ ਚੋਰੀ ਕੀਤੇ ਗਹਿਣਿਆ ਅਤੇ ਪੈਸਿਆ ਸੰਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Have something to say? Post your comment

 

More in Doaba

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ