Monday, November 03, 2025

Education

13 ਹਜ਼ਾਰ 932 ਦਾ ਪਹਾੜਾ 100 ਲਾਈਨਾਂ ਤੱਕ ਮੂੰਹ ਜ਼ੁਬਾਨੀ ਸੁਣਾਕੇ ਸਕੂਲੀ ਵਿਦਿਆਰਥਣ ਅਨਿੰਨਆ ਨੇ ਕੱਢਤੇ ਵੱਟ

September 30, 2024 06:06 PM
SehajTimes
ਰਾਮਪੁਰਾ ਫੂਲ : ਸ਼ਹਿਰ ਦੀ ਇੱਕ ਸਕੂਲੀ ਵਿਦਿਆਰਥਣ ਅਨਿੰਨਿਆ ਵੱਲੋਂ 5 ਅੰਕਾਂ ਦਾ ਪਹਾੜਾ 100 ਲਾਈਨਾਂ ਤੱਕ ਸਪੀਡ ਨਾਲ ਬੋਲ ਕੇ ਇਕ ਨਵਾਂ ਰਿਕਾਰਡ ਬਣਾਇਆ ਗਿਆ ਹੈ। ਸ਼ਾਰਪ ਬ੍ਰੇਨਸ ਏਜੂਕੇਸ਼ਨ ਦੇ ਡਾਇਰੈਕਟਰ ਰੰਜੀਵ ਗੋਇਲ ਨੇ ਦੱਸਿਆ ਕਿ ਸਥਾਨਕ ਗਲੋਬਲ ਡਿਸਕਵਰੀ ਸਕੂਲ ਦੀ ਅੱਠਵੀ ਕਲਾਸ ਦੀ ਵਿਦਿਆਰਥਣ ਅਨਿੰਨਿਆ ਸਪੁੱਤਰੀ ਐਡਵੋਕੇਟ ਰਿਤੇਸ਼ ਸਿੰਗਲਾ ਨੇ ਅੱਖਾਂ ਤੇ ਪੱਟੀ ਬੰਨ ਕੇ 13 ਹਜ਼ਾਰ 932 ਦਾ ਪਹਾੜਾ 100 ਲਾਈਨਾਂ ਤੱਕ ਸਿਰਫ 2 ਮਿੰਟ 20 ਸੈਕਿੰਡ ਵਿੱਚ ਮੂੰਹ ਜ਼ੁਬਾਨੀ ਸੁਣਾ ਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਇੰਡੀਆ ਬੁੱਕ ਆਫ ਰਿਕਾਰਡ ਵੱਲੋਂ ਇਸ ਨਵੇਂ ਰਿਕਾਰਡ ਦੀ ਪੁਸ਼ਟੀ ਕਰਦਿਆਂ ਅਨਨਿਆ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਹੈ। ਵਿਦਿਆਰਥਣ ਦੀ ਮਾਤਾ ਰੀਟਾ ਸਿੰਗਲਾ ਨੇ ਦੱਸਿਆ ਕਿ ਉਸ ਨੇ ਇਸ ਰਿਕਾਰਡ ਲਈ ਕਰੀਬ 4 ਮਹੀਨੇ ਸਖਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਅਬੈਕਸ ਵਿਧੀ ਨਾਲ ਨਾ ਸਿਰਫ ਮੈਥ ਵਿਸ਼ਾ ਬਲਕਿ ਬੱਚਿਆਂ ਦਾ ਸੰਪੂਰਣ ਦਿਮਾਗੀ ਵਿਕਾਸ ਹੁੰਦਾ ਹੈ। ਬੱਚੀ ਨੇ ਦੱਸਿਆ ਕਿ ਇਹ ਰਿਕਾਰਡ ਕੋਚ ਰੰਜੀਵ ਗੋਇਲ ਅਤੇ ਮੈਡਮ ਪੂਜਾ ਗੋਇਲ ਦੇ ਮਾਰਗਦਰਸ਼ਨ ਅਤੇ ਕੋਚਿੰਗ ਦੇ ਕਾਰਨ ਹੀ ਸੰਭਵ ਹੋ ਪਾਇਆ ਹੈ। ਐਸਡੀਐਮ ਗਗਨਦੀਪ ਸਿੰਘ ਨੇ ਆਪਣੇ ਦਫਤਰ ਵਿੱਚ ਉਚੇਚੇ ਤੌਰ ਤੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ। ਅਨਿੰਨਿਆ ਨੂੰ ਕਾਪੀ ਪੈਂਸਿਲ ਅਤੇ ਬਿਨ੍ਹਾਂ ਕੈਲਕੁਲੇਟਰ ਤੋਂ ਵੱਡੇ ਵੱਡੇ ਸਵਾਲ ਹੱਲ ਕਰਦਿਆਂ ਦੇਖ ਉਹ ਵੀ ਅਚੰਭਿਤ ਹੋ ਗਏ। ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀ ਟ੍ਰੇਨਿੰਗ ਦੇਣ ਵਾਲੀ ਸ਼ਾਰਪ ਬ੍ਰੇਨਸ ਸੰਸਥਾ ਦੀ ਵੀ ਐਸਡੀਐਮ ਨੇ ਭਰਪੂਰ ਪ੍ਰਸ਼ੰਸਾ ਕਰਦਿਆਂ ਡਾਇਰੈਕਟਰ ਰੰਜੀਵ ਗੋਇਲ ਨੂੰ ਅਤੇ ਗਲੋਬਲ ਡਿਸਕਵਰੀ ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ, ਉਪ ਚੇਅਰਮੈਨ ਅਮਿਤ ਸਰ਼ਾਫ, ਪ੍ਰਿੰਸੀਪਲ ਅੰਜੂ ਨਾਗਪਾਲ ਆਦਿ ਨੇ ਅਨਨਿਆ ਅਤੇ ਪਰਿਵਾਰ ਨੂੰ ਇਸ ਪ੍ਰਾਪਤੀ ਤੇ ਹਾਰਦਿਕ ਵਧਾਈ ਦਿੱਤੀ ਹੈ । 

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ