Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦੀ ਯਾਦਗਾਰ ਅਤੇ ਜਾਣਕਾਰੀ ਭਰਪੂਰ ਯਾਤਰਾ ਕੀਤੀ 

September 30, 2024 06:13 PM
SehajTimes
ਰਾਮਪੁਰਾ ਫੂਲ : ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਦੇ ਚੇਅਰਮੈਨ ਇੰਜਨੀਅਰ ਕਮਲੇਸ਼ ਸਰਾਫ ਅਤੇ ਵਾਈਸ ਚੇਅਰਮੈਨ  ਅਮਿਤ ਸਰਾਫ ਦੁਆਰਾ ਛਿਮਾਹੀ ਇਮਤਿਹਾਨਾਂ ਦੀ ਸਮਾਪਤੀ ਤੋਂ ਬਾਅਦ ਕਲਾਸ ਲੈਵਲ 1 ਤੋਂ 3 ਦੇ ਵਿਦਿਆਰਥੀਆਂ ਦੇ ਮਨਾਂ ਨੂੰ ਤਰੋਤਾਜ਼ਾ ਕਰਨ ਲਈ ਇੱਕ ਰੋਜ਼ਾ ਵਿੱਦਿਅਕ ਦੌਰੇ ਦੀ ਮਨਜ਼ੂਰੀ ਦਿੱਤੀ ਗਈ। ਬੱਚੇ ਸਵੇਰੇ ਸਕੂਲ ਤੋਂ ਟੂਰ ਲਈ ਰਵਾਨਾ ਹੋਏ ਅਤੇ ਸਫ਼ਰ ਦੌਰਾਨ ਬੱਚਿਆਂ ਨੂੰ ਪਟਿਆਲਾ ਦੇ ਹੋਟਲ ਫਲਾਈ ਓਵਰ ਕਲਾਸਿਕ ਵਿਖੇ ਨਾਸ਼ਤਾ ਪਰੋਸਿਆ ਗਿਆ। ਚੰਡੀਗੜ੍ਹ ਪਹੁੰਚ ਕੇ ਬੱਚੇ ਬਹੁਤ ਉਤਸ਼ਾਹਿਤ ਅਤੇ ਖੁਸ਼ੀ ਨਾਲ ਨੱਚਦੇ ਨਜ਼ਰ ਆਏ। ਬੱਚਿਆਂ ਵਲੋਂ ਚੰਡੀਗੜ੍ਹ ਦੇ ਰੌਕ ਗਾਰਡਨ, ਛੱਤਬੀੜ ਚਿੜੀਆਘਰ, ਸੁਖਣਾ ਝੀਲ ਦਾ ਦੌਰਾ ਕੀਤਾ ਗਿਆ, ਉਹ ਚਿੜੀਆਘਰ ਦੇ ਜਾਨਵਰਾਂ ਨੂੰ ਦੇਖ ਕੇ ਬਹੁਤ ਉਤਸ਼ਾਹਿਤ ਸਨ। ਬੱਚਿਆਂ ਨੇ ਸੁਖਣਾ ਝੀਲ 'ਤੇ ਬੋਟਿੰਗ ਦਾ ਆਨੰਦ ਵੀ ਮਾਣਿਆ। ਰੌਕ ਗਾਰਡਨ ਵਿੱਚ ਰਹਿੰਦ-ਖੂੰਹਦ ਤੋਂ ਬਣੀਆਂ ਕਲਾਕ੍ਰਿਤੀਆਂ ਨੂੰ ਦੇਖ ਕੇ ਬੱਚੇ ਦੰਗ ਰਹਿ ਗਏ। ਇਸ ਟੂਰ ਦੌਰਾਨ ਅਧਿਆਪਕਾਂ ਨੇ ਬੱਚਿਆਂ ਦੀ ਸੁਰੱਖਿਆ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਨੇ ਦੱਸਿਆ ਕਿ ਟੂਰ ਆਯੋਜਿਤ ਕਰਨ ਦਾ ਉਦੇਸ਼ ਬੱਚਿਆਂ ਦਾ ਆਪਣੇ  ਸਾਥੀਆਂ ਨਾਲ ਮਿਲਵਰਤਣ, ਮਦਦਗਾਰਤਾ ਅਤੇ ਸਹਿਣਸ਼ੀਲਤਾ ਵਰਗੇ ਗੁਣ ਪੈਦਾ ਕਰਨਾ ਹੈ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ