Saturday, November 29, 2025

National

ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਨਾਲ ਸ਼ਹਿਰ ਦੀ ਤਰੱਕੀ ਹੋਵੇਗੀ : ਸਾਹਿਬਜ਼ਾਦਾ ਨਦੀਮ ਅਨਵਾਰ ਖ਼ਾਂ

May 14, 2021 05:55 PM
Surjeet Singh Talwandi

ਮਾਲੇਰਕੋਟਲਾ : ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ ਲੋਕਾਂ ਨੂੰ ਰੁਜਗਾਰ ਮਿਲੇਗਾ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਹਿਬਜਾਦਾ ਨਦੀਮ ਅਨਵਾਰ ਖਾਂ ਨੇ ਕੀਤਾ। ਉਨਾਂ ਕਿਹਾ ਕਿ ਮੈਡਮ ਰਜੀਆ ਸੁਲਤਾਨਾ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਉਹਨਾਂ ਦੀਆਂ ਕੋਸ਼ਿਸ਼ਾਂ ਸਦਕਾ ਮਾਲੇਰਕੋਟਲਾ ਨੂੰ ਜ਼ਿਲਾ ਬਣਾਉਣ ਅਤੇ ਮੈਡੀਕਲ ਕਾਲਜ ਸਥਾਪਿਤ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਈਦ ਉਲ ਫੀਤਰ ਦੇ ਤਿਉਹਾਰ ਮੌਕੇ ਪੂਰਾ ਕਰ ਦਿੱਤਾ ਹੈ ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ। ਉਨਾਂ ਦੱਸਿਆ ਕਿ ਮਾਲੇਰਕੋਟਲਾ ਨੂੰ ਜ਼ਿਲਾ ਬਣਾਉਣ ਲਈ ਸੁਰੂਆਤ 1994 ਵਿਚ ਉਹਨਾਂ ਦੇ ਮਰਹੂਮ ਪਿਤਾ ਹਾਜੀ ਅਨਵਾਰ ਖਾਂ ਵੱਲੋਂ ਕੀਤੀ ਗਈ ਸੀ ਜੋ ਕਿ ਆਖਰੀ ਦਮ ਤੱਕ ਜਾਰੀ ਰਹੀ ਅਤੇ 1995 ਵਿਚ ਉਹਨਾਂ ਦੀ ਮੌਤ ਹੋ ਜਾਣ ਤੋਂ ਬਾਅਦ ਜ਼ਿਲਾ ਬਣਾਉਣ ਦੀ ਮੰਗ ਅੱਗੇ ਨਹੀਂ ਵੱਧ ਸਕੀ । ਉਨਾਂ ਦੱਸਿਆ ਕਿ ਮਾਲੇਰਕੋਟਲਾ ਨੂੰ ਜ਼ਿਲਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ ਮੈਡੀਕਲ ਕਾਲਜ ਸਥਾਪਤ ਕਰਨ ਲਈ 50 ਕਰੋੜ ਰੁਪਏ, ਮਹਿਲਾਵਾਂ  ਲਈ ਵੱਖਰਾ ਥਾਣਾ, ਸਹਿਰੀ ਵਿਕਾਸ ਲਈ 6 ਕਰੋੜ ਰੁਪਏ ਅਤੇ 12 ਕਰੋੜ ਦੇ ਜਾਰੀ ਕਰਨ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਣ ਕਰਕੇ ਮੈਡਮ ਰਜੀਆ ਸੁਲਤਾਨਾ ਵੱਲੋਂ ਵਾਅਦੇੇ ਪੂਰੇ ਕਰ ਦਿੱਤੇ ਹਨ। ਉਨਾਂ ਦੱਸਿਆ ਕਿ ਮਾਲੇਰਕੋਟਲਾ ਦੇ ਜ਼ਿਲਾ ਬਣਨ ਨਾਲ ਰੁਜਗਾਰ ਦੇ ਸਾਧਨਾ ਵਿਚ ਵਾਧਾ ਹੋਵੇਗਾ ਅਤੇ ਮਾਲੇਰਕੋਟਲਾ ਦੇ ਸਾਰੇ ਕੰਮ ਹੁਣ ਇੱਥੇ ਹੀ ਹੋਣਗੇ, ਸ਼ਹਿਰ ਤਰੱਕੀਆਂ ਦੀਆਂ ਲੀਹਾਂ ਨੂੰ ਛੁਹੇਗਾ। ਉਨਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਇਸ ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। 

Have something to say? Post your comment

 

More in National

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ