Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

October 01, 2024 01:21 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਸਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ।
 
 
ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਖੇਡ ਮੈਦਾਨ, ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ। ਇਸ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਲੈਬ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਇਸ ਸਕੂਲ ਵਿੱਚ ਸਿਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏ.ਆਈ ਦੇ ਦੁਆਰਾ ਹੀ ਹੋਵੇਗਾ।
 
 
ਸ੍ਰ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇ ਤਾਂ ਜੋ ਪੰਜਾਬ ਰਾਜ ਦਾ ਨਾਮ ਰੋਸ਼ਨ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਿੱਖਿਆ ਵਿਭਾਗ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ