Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਲਿਆ ਜਾਇਜ਼ਾ

October 01, 2024 02:18 PM
SehajTimes

ਪਟਿਆਲਵੀਆਂ ਨੂੰ ਦਸੰਬਰ ਤੱਕ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ ਬਦਲੀ ਮਿਲੇਗੀ

ਸ਼ੇਰਾਵਾਲਾ ਗੇਟ, ਪੁਰਾਣਾ ਬੱਸ ਸਟੈਂਡ ਤੋ ਪੀਆਰਟੀਸੀ ਵਰਕਸ਼ਾਪ, ਠੀਕਰੀਵਾਲਾ ਚੌਕ ਤੋਂ ਨਿਊ ਲਾਲ ਬਾਗ ਤੇ ਅਬਲੋਵਾਲ ਤੋਂ ਥਾਪਰ ਤੱਕ ਦੀਆਂ ਸੜਕਾਂ ਦਾ ਕੰਮ ਅਗਲੇ ਹਫ਼ਤੇ ਹੋਵੇਗਾ ਸ਼ੁਰੂ

ਐਲ ਐਂਡ ਟੀ ਵੱਲੋਂ ਕੀਤੀ ਗਈ ਦੇਰੀ ਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲਿਆ ਗੰਭੀਰ ਨੋਟਿਸ

ਕਿਹਾ, ਐਲ ਐਂਡ ਟੀ, ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ

ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਖੇਤਰਾਂ ਵਿੱਚ ਪਾਈਪ ਲਾਈਨ ਪੈਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਥੇ ਤੁਰੰਤ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਰਜ਼ਤ ਓਬਰਾਏ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ ਵੀ ਮੌਜੂਦ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਬਰਸਾਤਾਂ ਕਾਰਨ ਸੜਕਾਂ ਦੀ ਮੁਰੰਮਤ ਦੇ ਕੰਮ 'ਚ ਦੇਰੀ ਹੋਈ ਹੈ ਅਤੇ ਹੁਣ ਮੌਸਮ ਠੀਕ ਹੋ ਗਿਆ ਹੈ ਤੇ ਤੁਰੰਤ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆ ਰਹੀ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਐਲ ਐਂਡ ਟੀ, ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਆਪਣੇ ਅਧੀਨ ਆਉਂਦੀਆਂ ਸੜਕਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਤੇ ਦਸੰਬਰ ਤੱਕ ਸੜਕਾਂ ਦਾ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।


ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਤੋਂ ਐਲ ਐਂਡ ਟੀ ਵੱਲੋਂ ਸ਼ੇਰਾਂ ਵਾਲਾ ਗੇਟ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਤੋਂ ਲੈਕੇ ਪੀਆਰਟੀਸੀ ਵਰਕਸ਼ਾਪ ਤੱਕ, ਠੀਕਰੀਵਾਲਾ ਚੌਕ ਤੋਂ ਨਿਊ ਲਾਲ ਬਾਗ ਤੱਕ, 21 ਨੰਬਰ ਫਾਟਕ ਤੋਂ ਲਹਿਲ ਚੌਂਕ ਤੱਕ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਵੀ ਅਬਲੋਵਾਲ ਤੋਂ ਥਾਪਰ ਤੱਕ ਆਉਂਦੀ ਸੜਕ ਦੀ ਮੁਰੰਮਤ ਦਾ ਕੰਮ ਇੱਕ ਹਫ਼ਤੇ ਦੇ ਅੰਦਰ ਅੰਦਰ ਸ਼ੁਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰਲੀਆਂ ਸੜਕਾਂ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਟਰ ਟਰੀਟਮੈਂਟ ਪਲਾਂਟ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਪਾਈਪ ਲਾਈਨ ਪਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।
 ਅਜੀਤਪਾਲ ਸਿੰਘ ਕੋਹਲੀ ਨੇ ਕਿ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ। ਉਨ੍ਹਾਂ ਐਲ ਐਂਡ ਟੀ ਵੱਲੋਂ ਪਾਈਪਾਂ ਪਾਉਣ 'ਚ ਕੀਤੀ ਗਈ ਦੇਰੀ ਦਾ ਗੰਭੀਰ ਨੋਟਿਸ ਲੈਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹੋਈ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੇ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਯੋਜਨਾ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਮੀਟਿੰਗ 'ਚ ਨਗਰ ਨਿਗਮ ਦੇ ਐਸ.ਈ ਹਰਕਿਰਨ ਸਿੰਘ, ਗੁਰਪ੍ਰੀਤ ਸਿੰਘ ਵਾਲੀਆ, ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਪਿਊਸ਼ ਅਗਰਵਾਲ, ਐਲ ਐਂਡ ਟੀ ਤੋਂ ਸੰਜੀਵ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ