Wednesday, December 17, 2025

Health

ਗਠੀਏ ਦੀ ਬੀਮਾਰੀ ਸਬੰਧੀ ਦੇਸ਼ ਭਰ ਦੇ ਡਾਕਟਰਾਂ ਨੇ ਸਿਰ ਜੋੜੇੇ

October 01, 2024 02:35 PM
SehajTimes

ਮੋਹਾਲੀ : ਇੰਡੀਅਨ ਰਾਇਮੈਟੋਲੋਜੀ ਐਸੋਸੀਏਸ਼ਨ (ਆਈਆਰਏ) ਦੀ ਅਗਵਾਈ ਹੇਠ ਮੈਡੀਸਨ ਵਿਭਾਗ, ਏਆਈਐਮਐਸ ਮੋਹਾਲੀ ਨੇ ਰਾਇਮੇਟੋਲੋਜੀ ਨੂੰ ਸਮਰਪਿਤ ਇੱਕ ਦਿਨਾ ਵਰਕਸ਼ਾਪ ਕਰਵਾਈ। ਇਸ ਸਮਾਗਮ ਵਿੱਚ ਦੇਸ਼ ਭਰ ਦੇ ਡਾਕਟਰਾਂ, ਸਿਹਤ ਸੰਭਾਲ ਪ੍ਰੈਕਟੀਸ਼ਨਰਾਂ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਸਮੇਤ 175 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ।

ਵਰਕਸ਼ਾਪ ਦੀ ਸ਼ੁਰੂਆਤ ਮੈਡੀਕਲ ਕਾਲਜ ਦੇ ਪਿ੍ਰੰਸੀਪਲ ਡਾ. ਭਵਨੀਤ ਭਾਰਤੀ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਚਾਰ ਗੋਸ਼ਟੀਆਂ ਵੱਖ ਵੱਖ ਬੀਮਾਰੀਆਂ ਬਾਰੇ ਨਵੀਂ ਸਮਝ ਅਤੇ ਗਿਆਨ ਦੇ ਕੇ ਜਾਂਦੀਆਂ ਹਨ, ਜੋ ਮੈਡੀਕਲ ਦੇ ਵਿਦਿਆਰਥੀਆਂ ਅਤੇ ਮੈਡੀਕਲ ਪੇਸ਼ੇਵਰਾਂ ਲਈ ਬਹੁਤ ਜ਼ਰੂਰੀ ਹੁੰਦਾ ਹੈ।  ਡਾ. ਅਸ਼ੀਸ਼ ਗੋਇਲ, ਆਰਗੇਨਾਈਜ਼ਿੰਗ ਚੇਅਰਮੈਨ, ਡਾ. ਅਸ਼ੀਸ਼ ਜਿੰਦਲ, ਆਰਗੇਨਾਈਜ਼ਿੰਗ ਸਕੱਤਰ, ਨੇ ਪ੍ਰੋਗਰਾਮ ਦੀ ਆਨ ਦੀ ਮੇਜ਼ਬਾਨੀ ਕਰਦਿਆਂ ਕਿਹਾ ਕਿ ਇਸ ਮਹੱਤਵਪੂਰਨ ਵਰਕਸ਼ਾਪ ਨੇ ਰਾਇਮੈਟੋਲੋਜੀ ਦੇ ਖੇਤਰ ਦੀਆਂ ਕੁਝ ਸਭ ਤੋਂ ਪ੍ਰਸਿੱਧ ਸ਼ਖਸੀਅਤਾਂ ਨੂੰ ਇਕੱਠਾ ਕੀਤਾ ਹੈ।

ਸਮਾਗਮ ਦੇ ਮੁੱਖ ਬੁਲਾਰਿਆਂ ਵਿੱਚ ਇੰਦਰਪ੍ਰਸਥ ਅਪੋਲੋ, ਨਵੀਂ ਦਿੱਲੀ ਤੋਂ ਪ੍ਰੋ: ਰੋਹਿਣੀ ਹਾਂਡਾ, ਪੀਜੀਆਈ ਚੰਡੀਗੜ੍ਹ ਤੋਂ ਪ੍ਰੋ: ਅਮਨ ਸ਼ਰਮਾ, ਡਾ: ਵੇਦ ਚਤੁਰਵੇਦੀ ਅਤੇ ਡਾ: ਬਿਮਲੇਸ਼ ਧਰ ਪਾਂਡੇ ਸਮੇਤ ਹੋਰ ਪ੍ਰਮੁੱਖ ਮਾਹਿਰ ਸ਼ਾਮਲ ਸਨ। ਉਨ੍ਹਾਂ ਦੇ ਭਾਸ਼ਣਾਂ ਨੇ ਅਡਵਾਂਸਡ ਡਾਇਗਨੌਸਟਿਕ ਤਕਨੀਕਾਂ, ਉਭਰ ਰਹੇ ਇਲਾਜਾਂ, ਅਤੇ ਗੁੰਝਲਦਾਰ ਗਠੀਏ ਦੀਆਂ ਸਥਿਤੀਆਂ ਦੇ ਪ੍ਰਬੰਧਨ ਲਈ ਅਤਿ-ਆਧੁਨਿਕ ਪਹੁੰਚਾਂ ਬਾਰੇ ਡੂੰਘੀ ਸਮਝ ਪ੍ਰਦਾਨ ਕੀਤੀ।

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ