Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਐਸ.ਡੀ.ਐਮ ਦੂਧਨਸਾਧਾਂ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ

October 01, 2024 02:39 PM
SehajTimes
ਦੇਵੀਗੜ੍ਹ : ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਦੁੱਧਨਸਾਧਾਂ ਦੇ ਉਪ ਮੰਡਲ ਮੈਜਿਸਟੇਰਟ, ਕਿਰਪਾਲ ਵੀਰ ਸਿੰਘ ਨੇ ਉਪ ਕਪਤਾਨ ਪੁਲਿਸ (ਰੂਰਲ) ਰਾਜੇਸ਼ ਛਿੱਬੜ ਨੂੰ ਨਾਲ ਲੈ ਕੇ ਤਹਿਸੀਲ ਦੁੱਧਨਸਾਧਾਂ ਅਧੀਨ ਆਉਂਦੇ ਪਿੰਡਾਂ ਸਾਹਨੀਪੁਰ ਟਾਂਡਾ, ਅਲੀਪੁਰ ਵਜੀਰ ਸਾਹਿਬ, ਤਾਜਲਪੁਰ, ਐਹਰੂ ਕਲਾਂ, ਖਾਂਸਾ ਦਾ ਦੌਰਾ ਕੀਤਾ।
 
ਇਸ ਦੌਰਾਨ ਐਸ.ਡੀ.ਐਮ ਕਿਰਪਾਲ ਵੀਰ ਸਿੰਘ ਨੇ ਕਿਸਾਨਾਂ ਤੇ ਪਿੰਡਾਂ ਦੇ ਹੋਰਨਾਂ ਵਸਨੀਕਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਕਾਰਨ ਕਿਸਾਨਾਂ ਦਾ ਖੁਦ ਦਾ ਅਤੇ ਧਰਤੀ ਸਮੇਤ ਪੌਣ-ਪਾਣੀ ਤੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਣੂ ਕਰਵਾਇਆ। 
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਮਦਦ ਕਰੇਗੀ।
 
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਇਲ ਐਪ ਬਣਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲਬਧ ਕਰਵਾਈਆਂ ਜਾ ਸਕਣ।
 
ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ, ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨਾ ਸਾੜਨ ਅਤੇ ਇਸ ਨੂੰ ਜਮੀਨ ਵਿੱਚ ਹੀ ਵਾਹ ਕੇ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ।
 
ਇਸ ਤੋਂ ਇਲਾਵਾ ਐਸ.ਡੀ.ਐਮ ਨੇ ਮੰਡੀਆਂ ਦਾ ਵੀ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment