Tuesday, December 16, 2025

Chandigarh

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

October 01, 2024 04:07 PM
SehajTimes

ਕਿਸਾਨਾਂ ਨੇ ਹੁਣ ਤੱਕ 8635 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਚੰਡੀਗੜ੍ਹ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ।

ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ 'ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ