Sunday, November 02, 2025

Malwa

ਜੋਗਿੰਦਰ ਉਗਰਾਹਾਂ ਨੇ ਸਹਾਇਕ ਪ੍ਰੋਫੈਸਰਾਂ ਦੇ ਹੱਕ ਚ ਮਾਰਿਆ ਹਾਅ ਦਾ ਨਾਅਰਾ 

October 01, 2024 04:12 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਨਵੇਂ ਸਹਾਇਕ ਪ੍ਰੋਫੈਸਰਾਂ ਦੀ ਕੀਤੀ ਜਾ ਰਹੀ ਤੈਨਾਤੀ ਕਾਰਨ ਰੁਜ਼ਗਾਰ ਖੁੱਸਣ ਦੇ ਡਰੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਸੱਦੇ ਤਹਿਤ ਮੰਗਲਵਾਰ ਨੂੰ ਸਮੂਹਿਕ ਛੁੱਟੀ ਲੈਕੇ ਮੁੱਖ ਗੇਟ ਤੇ ਧਰਨਾ ਦੇਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦੀ ਗਾਰੰਟੀ ਦਾ ਐਲਾਨ ਕਰੇ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਨੇ ਕਦੇ ਵੀ ਲੋਕ ਪੱਖੀ ਫ਼ੈਸਲੇ ਨਹੀਂ ਕੀਤੇ ਇੱਕ ਦੇ ਹੱਕ ਵਿੱਚ ਕਰਕੇ ਦੂਜੇ ਨੂੰ ਪ੍ਰੇਸ਼ਾਨੀ ਵਿੱਚ ਪਾਇਆ ਜਾ ਰਿਹਾ ਹੈ। ਅਜਿਹਾ ਵਰਤਾਰਾ ਮੌਜੂਦਾ ਸਮੇਂ ਸਾਹਮਣੇ ਆ ਰਿਹਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਹੱਕ ਲੈਣ ਲਈ ਵਿਉਂਤਬੰਦੀ ਨਾਲ ਸੰਘਰਸ਼ ਲੜਣੇ ਪੈਂਦੇ ਹਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਹਾਇਕ ਪ੍ਰੋਫੈਸਰਾਂ ਦੇ ਹੱਕ ਵਿੱਚ ਵੱਡੀ ਲੜਾਈ ਵਿੱਢਣ ਤੋਂ ਪਿੱਛੇ ਨਹੀਂ ਹਟੇਗੀ। ਕਿਸੇ  ਇੱਕ ਵੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ  ਦੀ ਨੌਕਰੀ ਨਹੀਂ ਜਾਣ ਦੇਵਾਂਗੇ। ਗੈਸਟ ਫੈਕਲਟੀ ਯੂਨੀਅਨ ਦੇ ਆਗੂਆਂ ਕੁਲਦੀਪ ਸਿੰਘ ਬਾਹੀਆ,  ਰਮਨਦੀਪ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ,  ਮੌਜੂਦਾ ਸਰਕਾਰ ਵਿੱਚ ਮੰਤਰੀ ਅਤੇ ਵਿਧਾਇਕ  ਕੁੱਝ ਸਾਲ ਪਹਿਲਾਂ ਤੱਕ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਪੱਕੀ ਨੌਕਰੀ ਲਈ ਹਮਾਇਤ ਕਰਦੇ ਆਏ ਹਨ ਅਤੇ ਅੱਜ ਜਦੋਂ ਇਹ ਖੁਦ ਸਰਕਾਰ ਵਿੱਚ ਆਏ ਹਨ ਤਾਂ ਦਹਾਕਿਆਂ ਤੋਂ ਨਿਗੂਣੀਆਂ ਤਨਖਾਹਾਂ ਤੇ ਕਾਰਜਸ਼ੀਲ ਮੁਲਾਜ਼ਮਾਂ ਦੇ ਪਰਿਵਾਰਾਂ ਤੇ ਖਤਰੇ ਦੀ ਤਲਵਾਰ ਲਟਕਾ ਦਿੱਤੀ ਹੈ। ਇਸ ਮੌਕੇ ਕਿਸਾਨ ਆਗੂ ਜਨਕ ਸਿੰਘ ਭੁਟਾਲ , ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸਹਾਇਕ ਪ੍ਰੋਫੈਸਰ ਚਮਕੌਰ ਸਿੰਘ, ਧਰਮਿੰਦਰ ਸਿੰਘ, ਰਾਜਬੀਰ ਕੌਰ, ਪ੍ਰਭਜੀਤ ਕੌਰ ਭਰੂਰ, ਪਰਮਿੰਦਰ ਕੌਰ ਧਾਲੀਵਾਲ, ਮਨਪ੍ਰੀਤ ਕੌਰ ਹਾਂਡਾ, ਮੁਨੀਤਾ ਜੋਸ਼ੀ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ