Monday, November 03, 2025

Education

ਗੁਰੂ ਹਰਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ 

October 01, 2024 05:17 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਂਦਿਆਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਜਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਬੰਧਕ ਐਡਵੋਕੇਟ ਕਰਮਜੀਤ ਸਿੰਘ ਸੁਨਾਮ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਂਦਿਆਂ ਸਕੂਲ ਦੇ ਵਿਦਿਆਰਥੀ ਪਰਮਇੰਦਰ ਸਿੰਘ ਨੇ ਵੇਟ ਲਿਫਟਿੰਗ ਕਲੀਨ ਜਰਕ 61 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ, ਵੇਟ ਲਿਫਟਿੰਗ 55 ਕਿਲੋ ਭਾਰ ਵਰਗ ਕਲੀਨ ਜਰਕ ਵਿੱਚ ਮਨਜੋਤ ਸਿੰਘ ਨੇ ਗੋਲਡ ਮੈਡਲ, ਮੁੱਕੇਬਾਜ਼ੀ 29 ਕਿਲੋ ਭਾਰ ਵਰਗ ਅੰਡਰ 14 ਵਿੱਚ ਗੁਰ ਅੰਸ਼  ਸਿੰਘ ਨੇ ਗੋਲਡ ਮੈਡਲ, ਤੈਰਾਕੀ ਅੰਡਰ 14 ਖਿਡਾਰੀ ਚਰਨਪ੍ਰੀਤ ਸਿੰਘ ਨੇ ਸਿਲਵਰ ਮੈਡਲ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵੇਟ ਲਿਫਟਿੰਗ ਕੋਚ ਜਸਪਾਲ ਸਿੰਘ ਥਿੰਦ, ਬੌਕਸਿੰਗ ਕੋਚ ਅਮਿੱਤ ਕੁਮਾਰ, ਤੈਰਾਕੀ ਕੋਚ ਗੁਰਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦੀ ਕਾਮਨਾ ਕੀਤੀ ਅਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਐਡਵੋਕੇਟ ਕਰਮਜੀਤ ਸਿੰਘ ਸੁਨਾਮ, ਅਧਿਆਪਕਾ ਭਗਵੰਤ ਕੌਰ, ਵੀਨੂੰ ਰਾਣੀ, ਜਸਵਿੰਦਰ ਸਿੰਘ, ਟਹਿਲ ਸਿੰਘ, ਅਮਨਦੀਪ ਕੌਰ, ਮੋਨਿਕਾ ਰਾਣੀ, ਕਰਮਜੀਤ ਕੌਰ, ਵਿਸ਼ਵਦੀਪ, ਰਮਨਦੀਪ ਅਤੇ ਕੁਨਾਲ ਧੀਮਾਨ ਆਦਿ ਹਾਜ਼ਰ ਸਨ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ