Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਬਲਬੀਰ ਸਿੰਘ ਸਿੱਧੂ ਨੇ ਬੀ.ਡੀ.ਪੀ.ਓ ਦੇ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ 

October 01, 2024 05:43 PM
ਅਮਰਜੀਤ ਰਤਨ
ਮੋਹਾਲੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਬੀ.ਡੀ.ਪੀ.ਓ ਦਫਤਰ ਦੇ ਅਧਿਕਾਰੀ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਪੰਚਾਇਤੀ ਚੋਣਾਂ ਅੰਦਰ ਤੰਗ ਪ੍ਰੇਸ਼ਾਨ ਕਰਨ ਤੋਂ ਬਾਜ਼ ਨਾ ਆਏ ਤਾਂ ਉਹ 3 ਅਕਤੂਬਰ ਨੂੰ ਬੀ.ਡੀ.ਪੀ.ਓ ਦਫਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ। ਅੱਜ ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਸ. ਸਿੱਧੂ ਨੇ ਬੀ.ਡੀ.ਪੀ.ਓ ਮੁਹਾਲੀ ਦਫਤਰ ਦੇ ਅਧਿਕਾਰੀਆਂ 'ਤੇ ਪੰਚਾਇਤੀ ਚੋਣਾਂ ਅੰਦਰ ਸੱਤਾਧਾਰੀ ਧਿਰ ਦੇ ਸਮਰਥਕਾਂ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਬੀ.ਡੀ.ਪੀ.ਓ ਦਫਤਰ ਦੁਆਰਾ ਆਮ ਆਦਮੀ ਪਾਰਟੀ ਦੇ ਦਬਾਅ ਅਧੀਨ ਕੰਮ ਕੀਤਾ ਜਾ ਰਿਹਾ ਹੈ ਤੇ ਕਾਂਗਰਸੀ ਸਮਰਥਕਾਂ ਨੂੰ ਬਿਨਾਂ ਵਜ੍ਹਾ ਤੰਗ ਪੇਸ਼ਾਨ ਕੀਤਾ ਜਾ ਰਿਹਾ ਹੈ।
 
 
ਨਾ ਤਾਂ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ ਅਤੇ ਨਾ ਹੀ ਬੀ.ਡੀ.ਪੀ.ਓ ਸਮੇਂ ਸਿਰ ਲੋਕਾਂ ਨੂੰ ਲੋੜੀਂਦੇ ਫਾਰਮ ਅਤੇ ਹੋਰ ਸਰਟੀਫਿਕੇਟ ਮੁਹੱਈਆ ਕਰਵਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਲੋਕ ਖੱਜਲ-ਖੁਆਰ ਹੋ ਕੇ ਆਪਣੇ ਘਰਾਂ ਨੂੰ ਪਰਤ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਦੁਆਰਾ ਵੱਖ ਵੱਖ ਵਾਰਡਾਂ ਦੀਆਂ ਵੋਟਰ ਸੂਚੀਆਂ ਮੁਹੱਈਆ ਕਰਵਾਉਣ ਦੇ ਨਾਂਅ 'ਤੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਪ੍ਰਤੀ ਵੋਟਰ ਸੂਚੀ 500 ਰੁਪਏ ਵਸੂਲੇ ਜਾ ਰਹੇ ਹਨ ਜੋ ਕਿ ਆਮ ਲੋਕਾਂ ਦੀ ਜੇਬ 'ਤੇ ਸ਼ਰੇਆਮ ਡਾਕਾ ਹੈ। ਉਨ੍ਹਾਂ ਉਦਾਹਰਣ ਦਿੰਦਿਆਂ ਦੱਸਿਆ ਕਿ ਬਲੌਂਗੀ ਪਿੰਡ ਦੇ 13 ਵਾਰਡਾਂ ਦੀ ਵੋਟਰ ਸੂਚੀ 6500 ਰੁਪਏ ਵਿਚ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਨਾਮਜ਼ਦਗੀਆਂ ਦਾਖਲ ਕਰਨ ਲਈ ਬਹੁਤ ਥੋੜਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਜੇਕਰ ਬੀ.ਡੀ.ਪੀ ਓ ਦਫਤਰ ਆਮ ਆਦਮੀ ਪਾਰਟੀ ਦੇ ਦਬਾਅ ਹੇਠ ਕੰਮ ਕਰਨੋਂ ਬਾਜ਼ ਨਾ ਆਇਆ ਤਾਂ ਉਨ੍ਹਾਂ ਨੂੰ ਧਰਨਾ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਏਗਾ। ਉਨ੍ਹਾਂ ਇਸ ਮੌਕੇ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਉਨ੍ਹਾਂ ਨਾਲ ਮੌਜੂਦ ਸਨ।
 

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ