Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

October 01, 2024 06:04 PM
SehajTimes

ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ

⁠ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਨ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਕਾਰਾਤਮਕ ਪਹੁੰਚ ਸਦਕਾ ਪਿੰਡ ਵਾਸੀਆਂ ਨੇ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਤੌਰ ਉਤੇ ਜਨਤਕ ਸਹਿਯੋਗ ਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਛੇਤੀ ਹੀ ਪਿੰਡ ਵਿੱਚ ਹੋਣ ਵਾਲੇ ਖੇਡ ਮੇਲੇ ਵਿੱਚ ਸ਼ਿਰਕਤ ਕਰਨਗੇ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ