Sunday, July 13, 2025

Chandigarh

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

October 01, 2024 06:09 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ। ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ।

 

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ ਹਨ ਜਿੱਥੇ 35-40 ਸਾਲਾਂ ਦੇ ਵਕਫ਼ੇ ਤੋਂ ਬਾਅਦ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਨਹਿਰ ‘ਚ ਪਾੜ ਪੈਣ ਕਰਕੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਲਗਭਗ 414 ਕਿਲੋਮੀਟਰ ਲੰਬਾਈ ਵਾਲੀਆਂ ਬੰਦ ਪਈਆਂ ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਣੀ ਛੱਡਣ ਲਈ 100 ਮੋਘੇ ਉਸਾਰੀ ਅਧੀਨ ਹਨ।

 

ਮੰਤਰੀ ਨੇ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਨਰੇਗਾ ਤਹਿਤ 2023-24 ਲਈ ਨਹਿਰਾਂ ਅਤੇ ਵਾਟਰ ਕੋਰਸਾਂ ਦੀ ਮੁਰੰਮਤ ਦਾ ਕੰਮ 228 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ।

 

ਪ੍ਰਮੁੱਖ ਸਕੱਤਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 3 ਨਹਿਰਾਂ- ਮਾਲਵਾ, ਦਸਮੇਸ਼ ਅਤੇ ਮਲੇਰਕੋਟਲਾ ਤਜਵੀਜ਼ਤ/ਨਿਰਮਾਣ ਅਧੀਨ ਹਨ ਅਤੇ ਇਸ ਤੋਂ ਇਲਾਵਾ ਪਹਿਲੀ ਵਾਰ ਨਦੀਆਂ/ਡਰੇਨਾਂ/ਚੋਏ/ਛੋਟੀਆਂ ਨਦੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਉਣਾ ਹੈ। ਇਸ ਤੋਂ ਇਲਾਵਾ 1536 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੀਆਂ ਲਿਫ਼ਟ ਇਰੀਗੇਸ਼ਨ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਪ੍ਰਕਿਰਿਆ ਨੂੰ ਸਰਲ ਬਣਾਉਣ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ 1873 ਦੇ ਐਕਟ ਦੀ ਥਾਂ ਨਵਾਂ ਨਹਿਰੀ ਐਕਟ ਬਣਾਇਆ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਵਿਭਾਗ ਨਾਲ ਸਬੰਧਤ ਕੇਸਾਂ ਵਾਸਤੇ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਈ-ਸਿੰਚਾਈ ਨਾਮ ਦੀ ਐਪ ਵੀ ਲਾਂਚ ਕੀਤੀ ਗਈ ਹੈ। ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment

 

More in Chandigarh

ਡੀਐਸਪੀ ਅਤੁਲ ਸੋਨੀ ਨਾਲ 22 ਲੱਖ ਦੀ ਠੱਗੀ, ਪਿਓ-ਪੁੱਤ ਵਿਰੁੱਧ ਮਾਮਲਾ ਦਰਜ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

‘ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਯੁੱਧ ਨਸ਼ਿਆਂ ਵਿਰੁੱਧ’ ਦੇ 132ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਬਰਾਮਦ

"ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ"

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ