Friday, November 28, 2025

Chandigarh

ਕਾਂਗਰਸੀ ਨੁਮਾਇੰਦਿਆਂ ਨੂੰ ਅਜਿਹੀਆਂ ਹਰਕਤਾਂ ਸ਼ੋਭਾ ਨਹੀਂ ਦਿੰਦੀਆਂ: 'ਆਪ'

October 01, 2024 06:30 PM
ਅਮਰਜੀਤ ਰਤਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਧਿਕਾਰੀਆਂ ਦੇ ਨਾਲ ਹੋਈ ਬਹਿਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

‘ਆਪ’ ਪੰਜਾਬ ਦੇ ਆਗੂ ‘ਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਆਗੂ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਲੋਕ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਰਹੇ ਹਨ। ਨੀਲ ਗਰਗ ਨੇ ਕਿਹਾ ਕਿ ਇਹ ਲੋਕ ਅਜੇ ਸੱਤਾ ‘ਚ ਨਹੀਂ ਹਨ, ਫਿਰ ਵੀ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਜੇਕਰ ਇਹ ਸੱਤਾ ‘ਚ ਹੁੰਦੇ ਤਾਂ ਕੀ ਕਰਦੇ?

ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਸੀ ਤਾਂ ਇਹ ਲੋਕ ਡਰਾ ਧਮਕਾ ਕੇ ਲੋਕਲ ਬਾਡੀ ਚੋਣਾਂ ਜਿੱਤਦੇ ਸਨ। ਪੰਜਾਬ ਦੇ ਲੋਕ ਉਨ੍ਹਾਂ ਦੀਆਂ ਹਰਕਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਨੀਲ ਗਰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੂੰ ਇਸ ਤਰ੍ਹਾਂ ਚੋਣ ਪ੍ਰਕਿਰਿਆ ਵਿਚ ਰੁਕਾਵਟ ਨਾ ਪਾਉਣ ਦੀ ਅਪੀਲ ਕੀਤੀ। ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ। ਚੁਣੇ ਹੋਏ ਨੁਮਾਇੰਦਿਆਂ ਨੂੰ ਇਹ ਕੰਮ ਸ਼ੋਭਾ ਨਹੀਂ ਦਿੰਦਾ।

ਨੀਲ ਗਰਗ ਨੇ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਵਿੱਚ ਅਧਿਕਾਰੀਆਂ ਵੱਲੋਂ ਕਿਤੇ ਵੀ ਕੋਈ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ। ਕਿਸੇ ਵੀ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਨਹੀਂ ਰੋਕਿਆ ਜਾ ਰਿਹਾ ਅਤੇ ਹਰ ਕਿਸੇ ਨੂੰ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਭਰਪੂਰ ਸਮਾਂ ਮਿਲ ਰਿਹਾ ਹੈ।

Have something to say? Post your comment

 

More in Chandigarh

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 'ਰੰਗਲਾ ਪੰਜਾਬ ਯੋਜਨਾ' ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

'ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਬਾਲ ਮੇਲੇ ਦਾ ਆਯੋਜਨ