Tuesday, December 30, 2025

Chandigarh

ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ

October 01, 2024 08:36 PM
SehajTimes

ਚੰਡੀਗੜ੍ਹ : ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ , ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ, ਭਾਵੇਂ ਰਿਪੋਰਟ ਕੀਤੀ ਗਈ ਹੋਵੇ ਜਾਂ ਪ੍ਰਕਿਰਿਆ ਵਿੱਚ ਹੋਵੇ, ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਆਪਣੀਆਂ ਟਿੱਪਣੀਆਂ ਸਮੇਤ ਵਿਸਤ੍ਰਿਤ ਰਿਪੋਰਟ ਪੇਸ਼ ਕਰਨ।

Have something to say? Post your comment

 

More in Chandigarh

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ