Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੀ ਸੀ ਨੇ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

October 02, 2024 03:16 PM
ਅਮਰਜੀਤ ਰਤਨ
ਐਸ.ਏ.ਐਸ.ਨਗਰ : ਜ਼ਿਲ੍ਹੇ ਵਿੱਚ 18 ਤੋਂ 27 ਅਕਤੂਬਰ ਤੱਕ ਪਹਿਲੇ ਸਰਸ ਮੇਲੇ ਦੇ ਆਯੋਜਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੀਟਿੰਗ ਕਰਕੇ ਮੇਲੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 11 ਦਿਨ ਚੱਲਣ ਵਾਲੇ ਇਸ ਸਮਾਗਮ ਦੀ ਅਗਵਾਈ ਕਰਨ ਲਈ ਗਠਿਤ 19 ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਾਗਮ ਵੱਖ-ਵੱਖ ਰਾਜਾਂ ਦੇ ਕਾਰੀਗਰਾਂ ਅਤੇ ਕਲਾਕਾਰਾਂ ਲਈ ਆਪਣੀਆਂ ਵਸਤਾਂ ਅਤੇ ਕਲਾਵਾਂ ਨੂੰ ਪ੍ਰਫੁੱਲਤ ਕਰਨ ਲਈ ਇੱਕ ਢੁੱਕਵਾਂ ਪਲੇਟਫਾਰਮ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਮੇਲੇ ਵਿੱਚ 300 ਤੋਂ ਵੱਧ ਸਟਾਲ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜੋ ਕਿ ਦੇਸ਼ ਦੇ ਸੱਭਿਆਚਾਰ ਅਤੇ ਦਸਤਕਾਰੀ ਕਲਾ ਨੂੰ ਪ੍ਰਦਰਸ਼ਿਤ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਮੇਲਾ ਗਰਾਊਂਡ ਸੈਕਟਰ 88 ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਨੂੰ ਯਾਦਗਾਰੀ ਅਤੇ ਸ਼ਾਨਦਾਰ ਬਣਾਉਣ ਲਈ ਸਮੂਹ ਨੋਡਲ ਅਫ਼ਸਰ ਜੋ ਵੱਖ-ਵੱਖ ਪ੍ਰਬੰਧਕੀ ਕਮੇਟੀਆਂ ਦੇ ਮੁਖੀ ਹਨ, ਨੂੰ ਸੌਂਪੀਆਂ ਗਈਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦੀ ਕਲਾਤਮਕ ਪ੍ਰਤਿਭਾ ਅਤੇ ਕਲਾਤਮਕ ਗੁਣਾਂ ਦੇ ਪ੍ਰਦਰਸ਼ਨ ਤੋਂ ਇਲਾਵਾ, ਗਾਇਕ ਅਤੇ ਹਾਸਰਸ ਕਲਾਕਾਰ ਵੀ ਰੋਜ਼ਾਨਾ ਦਰਸ਼ਕਾਂ ਨੂੰ ਮੰਤਰਮੁਗਧ ਕਰਨਗੇ।
 
 
 
ਸਰਸ ਮੇਲਾ ਉਭਰਦੇ ਕਲਾਕਾਰਾਂ ਨੂੰ ਉੱਥੇ ਮੌਜੂਦ ਦਰਸ਼ਕਾਂ ਸਾਹਮਣੇ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਵੀ ਪ੍ਰਦਾਨ ਕਰੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮਾਗਮ ਲਈ ਬਣਾਈਆਂ ਗਈਆਂ ਕਮੇਟੀਆਂ ਵਿੱਚ ਕਾਰਜਕਾਰਨੀ ਕਮੇਟੀ ਦੀ ਅਗਵਾਈ ਏ ਡੀ ਸੀ (ਜ), ਸੀ ਐਮ ਐਫ ਓ ਦੀ ਅਗਵਾਈ ਵਿੱਚ ਸੱਦਾ ਪੱਤਰ ਅਤੇ ਫਲੈਕਸ ਕਮੇਟੀ, ਐਸ ਡੀ ਐਮ ਮੁਹਾਲੀ ਦੀ ਅਗਵਾਈ ਵਿੱਚ ਲਾਅ ਐਂਡ ਆਰਡਰ, ਮੈਡੀਕਲ ਸਹਾਇਤਾ, ਆਈਟੀਸੈੱਲ/ਹੈਲਪ ਡੈਸਕ ਕਾਰਜਕਾਰੀ ਕਮੇਟੀ ਸ਼ਾਮਲ ਹੈ। ਜੁਆਇੰਟ ਕਮਿਸ਼ਨਰ ਐਮ ਸੀ ਮੁਹਾਲੀ ਦੀ ਅਗਵਾਈ ਵਿੱਚ ਪੀਣ ਵਾਲੇ ਪਾਣੀ, ਫਾਇਰ ਬ੍ਰਿਗੇਡ ਅਤੇ ਸੈਨੇਟਰੀ ਸੇਵਾਵਾਂ, ਐਸ ਡੀ ਐਮ ਮੁਹਾਲੀ ਦੀ ਅਗਵਾਈ ਵਿੱਚ ਰਿਹਾਇਸ਼ ਦੇ ਪ੍ਰਬੰਧ, ਐਸ ਡੀ ਐਮ ਖਰੜ ਦੀ ਅਗਵਾਈ ਵਿੱਚ ਖੁਰਾਕ ਕਮੇਟੀ, ਜੀ ਐਮ ਡੀ ਆਈ ਸੀ ਦੀ ਅਗਵਾਈ ਵਿੱਚ ਸਪਾਂਸਰਸ਼ਿਪ ਕਮੇਟੀ, ਮੁੱਖ ਇੰਜਨੀਅਰ ਐਮ ਸੀ ਮੁਹਾਲੀ ਦੀ ਅਗਵਾਈ ਵਿੱਚ ਖਰੀਦ ਕਮੇਟੀ, ਐਸ ਡੀ ਐਮ ਡੇਰਾਬੱਸੀ ਦੀ ਅਗਵਾਈ ਵਿੱਚ ਮਨੋਰੰਜਨ ਕਮੇਟੀ, ਝੂਲੇ, ਸਟਾਲਾਂ ਦੀ ਸੁਰੱਖਿਆ ਅਤੇ ਨਿਰੀਖਣ ਕਮੇਟੀ, ਐਸ ਡੀ ਐਮ ਖਰੜ ਦੀ ਅਗਵਾਈ ਵਿੱਚ ਟਰਾਂਸਪੋਰਟ ਕਮੇਟੀ, ਐਸ ਡੀ ਐਮ ਮੁਹਾਲੀ ਦੀ ਅਗਵਾਈ ਵਿੱਚ ਸਾਈਟ ਦੀ ਚੋਣ, ਯੋਜਨਾ ਅਤੇ ਵਿਕਾਸ ਕਮੇਟੀ, ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਵਿੱਚ ਸਵਾਗਤੀ ਕਮੇਟੀ, ਐਸ ਡੀ ਐਮ ਡੇਰਾਬੱਸੀ ਦੀ ਅਗਵਾਈ ਵਿੱਚ ਸਜਾਵਟ ਕਮੇਟੀ, ਡੀ ਡੀ ਪੀ ਓ ਦੀ ਅਗਵਾਈ ਵਿੱਚ ਲੇਖਾ ਅਤੇ ਰਿਕਾਰਡ ਕਮੇਟੀ, ਐਸ ਡੀ ਐਮ ਡੇਰਾਬੱਸੀ ਦੀ ਅਗਵਾਈ ਵਿੱਚ ਪ੍ਰਚਾਰ ਕਮੇਟੀ ਅਤੇ ਟਿਕਟ ਕਮੇਟੀ ਦੀ ਅਗਵਾਈ ਐਸ ਡੀ ਐਮ ਡੇਰਾਬੱਸੀ ਨੂੰ ਸੌਂਪੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀਆਂ ਏ ਡੀ ਸੀਜ਼ ਅਤੇ ਕਮਿਸ਼ਨਰ ਐਮਸੀ ਮੁਹਾਲੀ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ। ਮੀਟਿੰਗ ਵਿੱਚ ਏਡੀਸੀ ਵਿਰਾਜ ਐਸ ਤਿੜਕੇ, ਦਮਨਜੀਤ ਸਿੰਘ ਮਾਨ, ਸੋਨਮ ਚੌਧਰੀ, ਐਸ ਡੀ ਐਮ ਦਮਨਦੀਪ ਕੌਰ, ਸੰਯੁਕਤ ਕਮਿਸ਼ਨਰ ਐਮ ਸੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਡਾ: ਅੰਕਿਤਾ ਕਾਂਸਲ, ਮੁੱਖ ਇੰਜਨੀਅਰ ਐਮ ਸੀ ਮੁਹਾਲੀ ਨਰੇਸ਼ ਬੱਤਾ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਐਕਸੀਅਨ ਪੰਚਾਇਤੀ ਰਾਜ ਮਹੇਸ਼ਵਰ ਅਤੇ ਹੋਰ ਨੋਡਲ ਅਫਸਰ ਹਾਜ਼ਰ ਸਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ