Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਕਿਯੂ (ਏਕਤਾ ਉਗਰਾਹਾਂ) ਨੇ ਪੰਚਾਇਤ ਚੋਣਾਂ ਤੋਂ ਬਣਾਈ ਦੂਰੀ 

October 02, 2024 04:23 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਤਰਕ ਹੈ ਕਿ ਚੋਣ ਸਿਸਟਮ ਭਾਈਚਾਰਕ ਸਾਂਝ ਲਈ ਖਤਰਾ ਬਣਦਾ ਜਾ ਰਿਹਾ ਹੈ। ਪੰਚਾਇਤੀ ਵੋਟਾਂ ਨੂੰ ਲੈਕੇ ਸੂਬੇ ਅੰਦਰ ਨਿੱਤ ਦਿਨ ਖੂਨ ਖ਼ਰਾਬਾ ਹੋਣ ਦੀਆਂ ਘਟਨਾਵਾਂ ਮੀਡੀਆ ਵਿੱਚ ਆ ਰਹੀਆਂ ਹਨ। ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਉਗਰਾਹਾਂ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾਈ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬੇ ਅੰਦਰ ਹੋ ਰਹੀਆਂ ਪੰਚਾਇਤ ਚੋਣਾਂ ਵਿੱਚ ਹਿੱਸਾ ਨਹੀਂ ਲਵੇਗੀ, ਜਥੇਬੰਦੀ ਨੇ ਵੋਟਾਂ ਪਾਉਣ ਤੋਂ ਵੀ ਗੁਰੇਜ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੋਟ ਪ੍ਰਣਾਲੀ ਭਾਈਚਾਰਕ ਸਾਂਝ ਲਈ ਖ਼ਤਰਾ ਬਣਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸਮੂਹ ਕਿਰਤੀਆਂ ਅਤੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਭਾਈਚਾਰੇ ਲਈ ਖਤਰਾ ਬਣਦੀਆਂ ਜਾ ਰਹੀਆਂ ਚੋਣਾਂ ਤੋਂ ਦੂਰੀ ਬਣਾਕੇ ਰੱਖਣ। ਪੰਚਾਇਤੀ ਚੋਣਾਂ ਆਪਸੀ ਭਾਈਚਾਰੇ ਚ , ਪਾੜਾ ਪਾਉਂਦੀਆਂ ਹਨ, ਚੋਣਾਂ ਸਮੇਂ ਸ਼ਰੇਆਮ ਧੱਕਾ ਕੀਤਾ ਜਾਂਦਾ ਹੈ , ਨਸ਼ਿਆਂ ਦੀ ਵਰਤੋਂ ਸ਼ਰੇਆਮ ਕੀਤੀ ਜਾਂਦੀ ਹੈ। ਪੰਚਾਇਤੀ ਚੋਣਾਂ ਦੇ ਚੱਲ ਰਹੇ ਅਮਲ ਦੌਰਾਨ ਪੰਜਾਬ ਅੰਦਰ  ਬਹੁਤ ਸਾਰੀਆਂ ਥਾਵਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਜਿਹੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਚਾਇਤ ਚੋਣਾਂ ਤੋਂ ਦੂਰੀ ਬਣਾਕੇ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਜਥੇਬੰਦੀ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਵਿੱਚ ਕੋਈ ਸਰਗਰਮੀ ਨਾ ਕਰਨ, ਜੇਕਰ ਕੋਈ ਵੋਟਾਂ ਵਿੱਚ ਹਿੱਸਾ ਲਵੇਗਾ ਤਾਂ ਉਸਦੇ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਡਸਾ,  ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ,ਮੂਨਕ ਪ੍ਰਧਾਨ ਸੁਖਦੇਵ ਸਿੰਘ ਕੁੜੈਲ , ਦਿੜ੍ਹਬਾ ਬਲਾਕ ਦੇ ਪ੍ਰਧਾਨ ਭਰਪੂਰ ਸਿੰਘ, ਲਹਿਰਾ ਬਲਾਕ ਦੇ ਪ੍ਰਧਾਨ ਬਹਾਦਰ ਸਿੰਘ ਭੁਟਾਲ ਖੁਰਦ,  ਭਵਾਨੀਗੜ੍ਹ ਤੋਂ ਮਨਜੀਤ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ